News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਰੋਡ ਸ਼ੋਅ ‘ਚ ਹੁੱਲ੍ਹੜਬਾਜ਼ੀ ਕਰਨ ਵਾਲਿਆਂ ‘ਤੇ ਪੁਲਸ ਦੀ ਸਖ਼ਤ ਕਾਰਵਾਈ, ਚਲਾਨ ਕੱਟ ਕੇ SSP ਨੂੰ ਭੇਜੀ ਲਿਸਟ

ਰੋਡ ਸ਼ੋਅ ‘ਚ ਹੁੱਲ੍ਹੜਬਾਜ਼ੀ ਕਰਨ ਵਾਲਿਆਂ ‘ਤੇ ਪੁਲਸ ਦੀ ਸਖ਼ਤ ਕਾਰਵਾਈ, ਚਲਾਨ ਕੱਟ ਕੇ SSP ਨੂੰ ਭੇਜੀ ਲਿਸਟ

(TTT) ਉਮੀਦਵਾਰ ਵੱਲੋਂ ਨਾਮਜ਼ਦਗੀ ਭਰਨ ਤੋਂ ਪਹਿਲਾਂ ਰੋਡ ਸ਼ੋਅ ਦੌਰਾਨ ਵਰਕਰਾਂ ਨੇ ਟ੍ਰੈਫ਼ਿਕ ਨਿਯਮਾਂ ਦੀਆਂ ਧੱਜੀਆਂ ਉਡਾਈਆਂ। ਪੁਲਸ ਨੇ ਨਿਯਮਾਂ ਦੀ ਉਲੰਘਣਾ ਕਰਨ ਵਾਲੇ 10 ਚਾਲਕਾਂ ਦੇ ਚਲਾਨ ਕੱਟੇ ਹਨ ਅਤੇ ਐੱਸ.ਐੱਸ.ਪੀ. ਨੂੰ ਸੂਚੀ ਭੇਜ ਦਿੱਤੀ ਹੈ। ਟ੍ਰੈਫਿਕ ਪੁਲਸ ਅਤੇ ਥਾਣਾ ਪੁਲਸ ਨਿਯਮਾਂ ਦੀਆਂ ਧੱਜੀਆਂ ਉਡਾਉਣ ਵਾਲੇ ਵਾਹਨ ਚਾਲਕਾਂ ਦੇ ਨਾਲ-ਨਾਲ ਚੱਲ ਰਹੀ ਸੀ, ਪਰ ਭੀੜ ਨੂੰ ਦੇਖਦਿਆਂ ਚਲਾਨ ਨਹੀਂ ਕੀਤੇ।
ਉਲੰਘਣਾ ਕਰਨ ਵਾਲੇ ਵਰਕਰਾਂ ਦੀਆਂ ਫੋਟੋਆਂ ਨਾਲ ਐੱਨ.ਜੀ.ਓ. ‘ਅਰਾਈਵ ਸੇਫ਼’ ਦੇ ਸੰਸਥਾਪਕ ਹਰਮਨ ਸਿੰਘ ਸਿੱਧੂ ਨੇ ਸੋਸ਼ਲ ਮੀਡੀਆ ਐਕਸ. ’ਤੇ ਸ਼ਿਕਾਇਤ ਕੀਤੀ ਸੀ। ਹੁਣ ਚੰਡੀਗੜ੍ਹ ਟ੍ਰੈਫਿਕ ਪੁਲਸ ਹਰਕਤ ਵਿਚ ਆ ਗਈ ਹੈ। ਚੰਡੀਗੜ੍ਹ ਪੁਲਸ ਸੈਕਟਰ-34 ਤੋਂ ਸੈਕਟਰ-17 ਸਥਿਤ ਡੀ.ਸੀ. ਦਫ਼ਤਰ ਨੂੰ ਜਾਣ ਵਾਲੇ ਸਾਰੇ ਲਾਈਟ ਪੁਆਇੰਟਾਂ ’ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕਰ ਰਹੀ ਹੈ। ਪੁਲਸ ਵਾਹਨਾਂ ਦੇ ਨੰਬਰ ਦੇਖ ਕੇ ਉਨ੍ਹਾਂ ਦੇ ਆਨਲਾਈਨ ਚਲਾਨ ਕਰੇਗੀ।