(TTT)ਆਗਾਮੀ ਲੋਕ ਸਭਾ ਚੋਣਾਂ ‘ਚ ਨਿਰਪੱਖ ਅਤੇ ਸ਼ਾਂਤੀਪੂਰਨ ਵੋਟਿੰਗ ਨੂੰ ਯਕੀਨੀ ਬਣਾਉਣ ਲਈ ਸਰਹੱਦੀ ਸੂਬੇ ਪੰਜਾਬ ਵਿੱਚ 80 ਫੀਸਦੀ ਪੁਲਿਸ ਬਲ ਅਤੇ ਕੇਂਦਰੀ ਬਲਾਂ ਦੀਆਂ ਘੱਟੋ-ਘੱਟ 250 ਹੋਰ ਕੰਪਨੀਆਂ ਤਾਇਨਾਤ ਕਰਨ ਦਾ ਫੈਸਲਾ ਕੀਤਾ ਗਿਆ ਹੈ। ਸੰਵੇਦਨਸ਼ੀਲ ਜ਼ਿਲ੍ਹਿਆਂ ਵਿੱਚ ਕੇਂਦਰੀ ਬਲਾਂ ਦੀਆਂ 25 ਕੰਪਨੀਆਂ ਪਹਿਲਾਂ ਹੀ ਤਾਇਨਾਤ ਹਨ। ਇਹ ਜਾਣਕਾਰੀ ਪੁਲਿਸ ਕਾਨੂੰਨ ਅਤੇ ਵਿਵਸਥਾ ਦੇ ਵਿਸ਼ੇਸ਼ ਡਾਇਰੈਕਟਰ ਜਨਰਲ ਅਰਪਿਤ ਸ਼ੁਕਲਾ ਨੇ ਬੁੱਧਵਾਰ ਨੂੰ ਦਿੱਤੀ।
ਸਪੈਸ਼ਲ ਡੀਜੀਪੀ ਬੁੱਧਵਾਰ ਨੂੰ ਅੰਮ੍ਰਿਤਸਰ ਅਤੇ ਜਲੰਧਰ ਦੇ ਦੌਰੇ ‘ਤੇ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਲਈ ਵੋਟਿੰਗ ਦੀਆਂ ਤਿਆਰੀਆਂ ਅਤੇ ਇਸ ਨਾਲ ਸਬੰਧਤ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਦੋਵਾਂ ਸਰਹੱਦੀ ਰੇਂਜਾਂ ਦੇ ਆਈਜੀਪੀ, ਡੀਆਈਜੀ, ਸੀਪੀ ਅਤੇ ਐਸਐਸਪੀ ਨਾਲ ਰੇਂਜ ਪੱਧਰੀ ਮੀਟਿੰਗਾਂ ਕੀਤੀਆਂ। ਅੰਮ੍ਰਿਤਸਰ ਮੀਟਿੰਗ ਵਿੱਚ ਡਿਪਟੀ ਇੰਸਪੈਕਟਰ ਜਨਰਲ ਆਫ ਪੁਲੀਸ (ਡੀਆਈਜੀ) ਬਾਰਡਰ ਰੇਂਜ ਰਾਕੇਸ਼ ਕੁਮਾਰ ਅਤੇ ਪੁਲੀਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਹਾਜ਼ਰ ਸਨ,
ਪੰਜਾਬ ‘ਚ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਦੀ ਪਹਿਰੇ ‘ਚ ਹੋਵੇਗੀ ਵੋਟਿੰਗ
Date: