ਪ੍ਰਧਾਨ ਮੰਤਰੀ ਨੇ ਸਿੱਖਾਂ ਲਈ ਬਹੁਤ ਚੰਗੇ ਕੰਮ ਕੀਤੇ ਹਨ- ਭੁਪਿੰਦਰ ਸਿੰਘ
(TTT)ਚੰਡੀਗੜ੍ਹ, 12 ਅਪ੍ਰੈਲ- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਚ.ਐਸ.ਜੀ.ਐਮ.ਸੀ.) ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਕਿਹਾ ਕਿ ਕਾਂਗਰਸ ਨੇ ਸ੍ਰੀ ਹਰਿਮੰਦਰ ਸਾਹਿਬ ਉੱਤੇ ਹਮਲਾ ਕੀਤਾ ਅਤੇ 1984 ਦੇ ਦੰਗਿਆਂ ਦੌਰਾਨ ਸਿੱਖਾਂ ਦਾ ਕਤਲੇਆਮ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਇਸ ਦਾ ਬਦਲਾ ਲਿਆ ਤੇ ਉਨ੍ਹਾਂ ਵਿਰੁੱਧ ਕੇਸ ਚਲਵਾਏ ਅਤੇ ਸਿੱਖਾਂ ਲਈ ਬਹੁਤ ਸਾਰੇ ਚੰਗੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਹੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੁੱਲ੍ਹਵਾਇਆ ਜਿਸ ਲਈ ਅਸੀਂ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕਰਦੇ ਹਾਂ।