ਭਾਰਤ ਨੂੰ ਅੱਗੇ ਲਿਜਾਣ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਹਿਮ ਭੂਮਿਕਾ – ਅਮਿਤ ਸ਼ਾਹ
(TTT)ਵਿਕਰਾਬਾਦ ਵਿਚ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਇੰਡੀਆ ਗੱਠਜੋੜ ਕੋਲ ਪ੍ਰਧਾਨ ਮੰਤਰੀ ਬਣਾਉਣ ਦੇ ਯੋਗ ਕੋਈ ਉਮੀਦਵਾਰ ਹੀ ਨਹੀਂ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਨੂੰ ਦੁਨੀਆ ਦੀ 5ਵੀਂ ਸਭ ਤੋਂ ਵੱਡੀ ਅਰਥਵਿਵਸਥਾ ਬਣਾ ਦਿੱਤਾ ਹੈ, ਜੇਕਰ ਕੋਈ ਇਸ ਦੇਸ਼ ਨੂੰ ਅੱਗੇ ਲਿਜਾ ਸਕਦਾ ਹੈ ਤਾਂ ਉਹ ਸਾਡੇ ਨੇਤਾ ਨਰਿੰਦਰ ਮੋਦੀ ਹਨ।