ਪ੍ਰਾਪਰਟੀ ਟੈਕਸ ਜਮ੍ਹਾਂ ਨਾ ਕਰਵਾਉਣ ਵਾਲੇ ਵਿਅਕਤੀਆਂ ਦੀਆਂ ਦੁਕਾਨਾਂ ਸੀਲ

Date:


ਹੁਸ਼ਿਆਰਪੁਰ, 30 ਜਨਵਰੀ(TTT): ਕਮਿਸ਼ਨਰ ਨਗਰ ਨਿਗਮ ਡਾ. ਅਮਨਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਵਲੋਂ ਪਿੱਛਲੇ ਕਈ ਸਾਲਾਂ ਤੋਂ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਜਮ੍ਹਾਂ ਨਹੀਂ ਕਰਵਾਇਆ ਜਾ ਰਿਹਾ ਹੈ, ਅਜਿਹੇ ਡਿਫਾਲਟਰਾਂ ਵਿਰੁੱਧ ਸਖਤ ਰਵੱਈਆਂ ਅਪਣਾਉਂਦੇ ਹੋਏ ਨਗਰ ਨਿਗਮ ਵਲੋਂ ਦੁਕਾਨਾਂ ਸੀਲ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਸਨ। ਜਿਨ੍ਹਾਂ ਦੁਕਾਨਦਾਰਾਂ/ਮਾਲਕਾਂ ਵਲੋਂ ਨੋਟਿਸ ਜਾਰੀ ਹੋਣ ਦੇ ਬਾਵਜੂਦ ਵੀ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਮ੍ਹਾਂ ਨਹੀਂ ਕਰਵਾਇਆ ਗਿਆ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕਰਦੇ ਹੋਏ ਪਿੱਛਲੀ ਦਿੱਨੀ ਪੁਰਾਣਾ ਟਾਂਡਾ ਰੋਡ ਅਤੇ ਪਿੱਪਲਾਵਾਲਾ ਵਿਖੇ 2 ਦੁਕਾਨਾਂ ਸੀਲ ਕੀਤੀਆਂ ਗਈਆਂ ਸਨ ਅਤੇ ਇਸ ਕਾਰਵਾਈ ਨੂੰ ਜਾਰੀ ਰੱਖਦੇ ਹੋਏ ਅੱਜ ਟੈਕਸ ਸੁਪਰਡੰਟ ਕੁਲਵਿੰਦਰ ਸਿੰਘ ਅਤੇ ਇੰਸਪੈਕਟਰ ਰੇਖਾ ਰਾਣੀ ਅਤੇ ਟੀਮ ਵਲੋਂ ਅੱਡਾ ਮਾਹਿਲਪੁਰ ਵਿਖੇ 2 ਦੁਕਾਨਾਂ ਸੀਲ ਕੀਤੀਆ ਗਈਆਂ।
ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਜੋ ਡਿਫਾਲਟਰ ਪਿੱਛਲੇ ਕਾਫੀ ਸਮੇਂ ਤੋਂ ਟੈਕਸ ਜਮ੍ਹਾਂ ਨਹੀਂ ਕਰਵਾ ਰਹੇ ਹਨ ਅਤੇ ਨਗਰ ਨਿਗਮ ਵਲੋਂ ਅਜਿਹੇ ਲਗਭਗ 75 ਡਿਫਾਲਟਰਾਂ ਨੂੰ ਉਨ੍ਹਾਂ ਦੀਆਂ ਪ੍ਰਾਪਰਟੀਆਂ ਸੀਲ ਕਰਨ ਦੇ ਨੋਟਿਸ ਜਾਰੀ ਕੀਤੇ ਗਏ ਹਨ, ਉਨ੍ਹਾਂ ਨੂੰ ਆਖਰੀ ਮੌਕਾ ਦਿੰਦੇ ਹੋਏ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣਾ ਬਣਦਾ ਪ੍ਰਾਪਰਟੀ ਟੈਕਸ ਨਗਰ ਨਿਗਮ ਵਿਖੇ ਸਮੇਂ ਸਿਰ ਜਮ੍ਹਾਂ ਕਰਵਾ ਦੇਣ ਨਹੀਂ ਤਾਂ ਉਨ੍ਹਾਂ ਦੀਆਂ ਪ੍ਰਾਪਰਟੀਆਂ ਨੂੰ ਨਗਰ ਨਿਗਮ ਵਲੋਂ ਸੀਲ ਕਰ ਦਿੱਤਾ ਜਾਵੇਗਾ।

Share post:

Subscribe

spot_imgspot_img

Popular

More like this
Related

ਰਾਸ਼ਟਰੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਸ਼ਾਮਲ ਕਰਨ ਦੀਆਂ ਹਦਾਇਤਾਂ

ਹੁਸ਼ਿਆਰਪੁਰ, 18 ਅਪ੍ਰੈਲ:( GBC UPDATE ):- ਜ਼ਿਲ੍ਹਾ ਕਾਨੂੰਨੀ ਸੇਵਾਵਾਂ...

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:(TTT):- ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ...

ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਸਰਕਾਰੀ ਸਕੂਲਾਂ ‘ਚ 24.94 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 16 ਅਪ੍ਰੈਲ:(TTT) ਪੰਜਾਬ ਸਰਕਾਰ ਦੀ ਮੁਹਿੰਮ ‘ਪੰਜਾਬ...