PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ; ਮੁੜ ਕੁੜੀਆਂ ਨੇ ਮਾਰੀ ਬਾਜ਼ੀ, ਜਾਣੋ ਘਰ ਬੈਠੇ ਆਨਲਾਈਨ ਚੈਕ ਕਰਨ ਦਾ ਢੰਗ
(TTT)ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਪਹਿਲਾਂ ਸਥਾਨ ਹਾਸਿਲ ਕੀਤਾ। ਲੁਧਿਆਣਾ ਦੀ ਹੀ ਅਲੀਸ਼ਾ ਨੇ 99.23% ਨੇ ਦੂਜਾ ਸਥਾਨ ਹਾਸਿਲ ਕੀਤਾ ਹੈ। ਜਦਕਿ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਨੇ 99.23% ਨੇ ਤੀਜਾ ਸਥਾਨ ਹਾਸਿਲ ਕੀਤਾ ਹੈ।
ਦੱਸ ਦਈਏ ਕਿ ਵਿਦਿਆਰਥੀਆਂ ਨੂੰ 10ਵੀਂ ਦੇ ਨਤੀਜੇ ਅਤੇ ਸਕੋਰਕਾਰਡ ਨੂੰ ਡਾਊਨਲੋਡ ਕਰਨ ਲਈ, ਰੋਲ ਨੰਬਰ, ਐਪਲੀਕੇਸ਼ਨ ਨੰਬਰ ਅਤੇ ਰਜਿਸਟ੍ਰੇਸ਼ਨ ਨੰਬਰ ਵਰਗੇ ਲੌਗਇਨ ਪ੍ਰਮਾਣ ਪੱਤਰ ਆਪਣੇ ਕੋਲ ਰੱਖਣੇ ਚਾਹੀਦੇ ਹਨ।