
ਪ.ਸ.ਸ.ਫ. ਵਲੋਂ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਜ਼ਿਲ੍ਹਾ ਪੱਧਰੀ ਰੋਸ ਮਾਰਚ 28 ਨੂੰ
ਵੋਟ ਦੀ ਚੋਟ ਨਾਲ ਦੋਹਾਂ ਸਰਕਾਰਾਂ ਨੂੰ ਸਿਖਾਇਆ ਜਾਵੇਗਾ ਸਬਕ

(TTT) ਹੁਸ਼ਿਆਰਪੁਰ, 25 ਮਈ ( GBC UPDATE ) ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਪ੍ਰਧਾਨ ਮੱਖਣ ਸਿੰਘ ਵਾਹਿਦਪੁਰੀ, ਜਨਰਲ ਸਕੱਤਰ ਇੰਦਰਜੀਤ ਵਿਰਦੀ ਅਤੇ ਵਿੱਤ ਸਕੱਤਰ ਮੱਖਣ ਸਿੰਘ ਲੰਗੇਰੀ ਨੇ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਹੈ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਦੇਸ਼ ਅੰਦਰ ਫੈਲਾਈ ਜਾ ਰਹੀ ਫਿਰਕੂ ਹਨੇਰੀ, ਲੋਕਾਂ ਨੂੰ ਸਹੂਲਤਾਂ ਪ੍ਰਦਾਨ ਕਰਦੇ ਅਦਾਰਿਆਂ ਨੂੰ ਸਰਮਾਏਦਾਰਾਂ ਨੂੰ ਕੌਡੀਆਂ ਦੇ ਭਾਅ ਵੇਚਣ, ਬੇਰੁਜ਼ਗਾਰੀ ਵਿੱਚ ਵਾਧਾ ਕਰਨ ਅਤੇ ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਿਲਦੀਆਂ ਸਹੂਲਤਾਂ ਨੂੰ ਖੌਰਾ ਲਗਾਉਣ, ਪੱਕੀਆਂ ਨੌਕਰੀਆਂ ਦੇਣ ਦਾ ਝੂਠਾ ਪ੍ਰਚਾਰ ਕਰਨ, ਪੁਰਾਣੀ ਪੈਨਸ਼ਨ ਬਹਾਲ ਨਾ ਕਰਨ ਦੇ ਵਿਰੋਧ ਵਿੱਚ ਹੁਸ਼ਿਆਰਪੁਰ ਵਿਖੇ ਮਿਤੀ 28 ਮਈ ਦਿਨ ਮੰਗਲਵਾਰ ਨੂੰ ਰੋਸ ਮਾਰਚ ਕੀਤਾ ਜਾ ਰਿਹਾ ਹੈ। ਜੱਥੇਬੰਦੀ ਦੇ ਸੂਬਾ ਪ੍ਰਧਾਨ ਸਤੀਸ਼ ਰਾਣਾ ਨੇ ਕਿਹਾ ਕਿ ਸਾਂਝੇ…
