ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਣਕ ਦੀ ਸਿੱਧੀ ਬਿਜਾਈ ਸਬੰਧੀ ਕਰਵਾਇਆ ਖੇਤ ਦਿਵਸ ਸਮਾਗਮ

Date:

ਹੁਸ਼ਿਆਰਪੁਰ, 5 ਫਰਵਰੀ(TTT): ਕਿਸਾਨਾਂ ਨੂੰ ਝੋਨੇ ਦੀ ਪਰਾਲੀ ਪ੍ਰਬੰਧਨ ਪ੍ਰਦਰਸ਼ਨੀਆਂ ਦੀ ਕਾਰਗੁਜ਼ਾਰੀ ਦਰਸਾਉਣ ਸਬੰਧੀ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਜ਼ਿਲ੍ਹਾ ਪੱਧਰੀ ਪਸਾਰ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ ਤੇ ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ, ਪੀ.ਏ.ਯੂ., ਲੁਧਿਆਣਾ ਵੱਲੋਂ ਝੋਨੇ ਦੀ ਪਰਾਲੀ ਵਿੱਚ ਸਮਾਰਟ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਸਬੰਧੀ ਖੇਤ ਦਿਵਸ ਸਮਾਗਮ ਪਿੰਡ ਠੀਂਡਾ, ਬਲਾਕ ਮਾਹਿਲਪੁਰ ਵਿਖੇ ਕੀਤਾ ਕਰਵਾਇਆ ਗਿਆ।ਇਸ ਸਮਾਗਮ ਦੌਰਾਨ ਕਿਸਾਨਾਂ ਲਈ ਵੱਖ-ਵੱਖ ਮਸ਼ੀਨਾਂ ਦੀ ਤਕਨਾਲੋਜੀ ਪ੍ਰਦਰਸ਼ਨੀ ਵੀ ਲਗਾਈ ਗਈ।

        ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜਨੀਅਰਿੰਗ), ਕੇ.ਵੀ.ਕੇ. ਡਾ: ਅਜੈਬ ਸਿੰਘ ਨੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਦੱਸਿਆ ਕਿ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਹਾੜ੍ਹੀ 2024-25 ਦੌਰਾਨ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਪਿੰਡ ਠੀਂਡਾ ਨੂੰ ਅਪਣਾਇਆ ਗਿਆ ਸੀ ਅਤੇ ਇਸ ਸਬੰਧੀ ਸਿਖਲਾਈ, ਜਾਗਰੂਕਤਾ ਕੈਂਪ ਅਤੇ ਪ੍ਰਦਰਸ਼ਨੀਆਂ ਰਾਹੀਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕੀਤਾ ਅਤੇ ਨਾਲ ਹੀ ਕੇ.ਵੀ.ਕੇ. ਹੁਸ਼ਿਆਰਪੁਰ ਵੱਲੋਂ ਮੁਹੱਈਆ ਕਰਵਾਏ ਗਏ ਪੀ.ਏ.ਯੂ.-ਸਮਾਰਟ ਸੀਡਰ ਮਸ਼ੀਨ ਨਾਲ ਵੱਖ-ਵੱਖ ਕਿਸਾਨਾਂ ਨੇ 60 ਏਕੜ ਰਕਬੇ ਵਿੱਚ ਕਣਕ ਦੀ ਸਿੱਧੀ ਬਿਜਾਈ ਕੀਤੀ। ਉਨ੍ਹਾਂ ਦੱਸਿਆ ਕਿ ਸਮਾਰਟ ਸੀਡਰ, ਹੈਪੀ ਸੀਡਰ ਤੇ ਸੁਪਰ ਸੀਡਰ ਦਾ ਸੁਮੇਲ ਹੈ। ਉਨ੍ਹਾਂ ਕਿਹਾ ਕਿ ਸਮਾਰਟ ਸੀਡਰ ਪਰਾਲੀ ਦੇ ਲਗਭਗ 15 ਤੋਂ 20 ਫੀਸਦੀ ਹਿੱਸੇ ਨੂੰ ਮਿੱਟੀ ਵਿੱਚ ਮਿਲਾਉਂਦਾ ਹੈ ਅਤੇ ਬੀਜ ਨੂੰ ਮਿੱਟੀ ਵਿੱਚ ਇਕ ਇੰਚ ਤੱਕ ਅੰਦਰ ਛੱਡਦਾ ਹੈ, ਇਸ ਕਾਰਨ ਕਣਕ ਦੇ ਬੀਜ ਦੀ ਪਰਾਲੀ ਉੱਪਰ ਡਿੱਗਣ ਦੀ ਸੰਭਾਵਨਾ ਘੱਟ ਹੋ ਜਾਂਦੀ ਹੈ ਅਤੇ ਬੀਜ ਬਰਾਬਰ ਪੁੰਗਰਦਾ ਹੈ।

        ਕਿਸਾਨਾਂ ਨਾਲ ਰੂ-ਬ-ਰੂ ਹੁੰਦਿਆਂ ਪ੍ਰਮੁੱਖ ਵਿਗਿਆਨੀ, ਫਾਰਮ ਮਸ਼ੀਨਰੀ ਅਤੇ ਪਾਵਰ ਇੰਜਨੀਅਰਿੰਗ ਵਿਭਾਗ ਡਾ. ਅਨੂਪ ਕੁਮਾਰ ਦੀਕਸ਼ਿਤ ਨੇ ਏ.ਆਈ.ਸੀ.ਆਰ.ਪੀ. ਪ੍ਰੋਜੈਕਟ ਅਧੀਨ ਵਿਕਸਿਤ ਕੀਤੀ ਗਈ ਵੱਖ-ਵੱਖ ਖੇਤੀ ਮਸ਼ੀਨਰੀ ਬਾਰੇ ਚਾਨਣਾ ਪਾਇਆ। ਉਨ੍ਹਾਂ ਨੇ ਖੇਤ ਦੀ ਮਿੱਟੀ ਨੂੰ ਪੌਸ਼ਟਿਕ ਤੱਤਾਂ ਦਾ ਬੈਂਕ ਦੱਸਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਇਸਨੂੰ ਖਾਲੀ ਨਾ ਕਰੀਏ ਕਿਉਂਕਿ ਖਾਦਾਂ ਦਾ ਇਕ ਤਿਹਾਈ ਹਿੱਸਾ ਪਰਾਲੀ ਵਿਚ ਹੁੰਦਾ ਹੈ, ਜੋ ਅੱਗ ਲਗਾਉਣ ਨਾਲ ਇਸਦੇ ਨਾਲ ਹੀ ਨਸ਼ਟ ਹੋ ਜਾਂਦਾ ਹੈ।ਉਨ੍ਹਾਂ ਨੇ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾ ਕੇ ਇਸਦਾ ਉਚਿਤ ਪ੍ਰਬੰਧਨ ਕਰਨ ਲਈ ਸਾਨੂੰ ਰਲਕੇ ਹੰਭਲਾ ਮਾਰਨ ਦੀ ਲੋੜ ਹੈ।        ਇਸ ਮੌਕੇ ਮਾਹਿਰਾਂ ਵੱਲੋਂ ਵੱਖ-ਵੱਖ ਲੈਕਚਰ ਵੀ ਦਿੱਤੇ ਗਏ।

     ਵਿਗਿਆਨੀ ਡਾ. ਅਸੀਮ ਵਰਮਾ ਨੇ ਕਿਸਾਨਾਂ ਨੂੰ ਪੀ.ਏ.ਯੂ., ਲੁਧਿਆਣਾ ਦੁਆਰਾ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਵਿਕਸਤ ਵੱਖ-ਵੱਖ ਖੇਤੀ ਮਸ਼ੀਨਰੀ ਨੂੰ ਕਿਸਾਨਾਂ ਦੇ ਖੇਤ ਦੀ ਸਥਿਤੀ ਅਨੁਸਾਰ ਅਪਨਾਉਣ ਅਤੇ ਖੇਤੀ ਮਸ਼ੀਨਰੀ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਜ਼ੋਰ ਦਿੱਤਾ। ਵਿਗਿਆਨੀ ਡਾ. ਅਰਸ਼ਦੀਪ ਸਿੰਘ ਨੇ ਕਿਸਾਨਾਂ ਨੂੰ ਪੀ.ਏ.ਯੂ. ਸਮਾਰਟ ਸੀਡਰ, ਪੀ.ਏ.ਯੂ. ਸਰਫੇਸ ਸੀਡਰ ਅਤੇ ਹੈਪੀ ਸੀਡਰ ਮਸ਼ੀਨ ਸਬੰਧੀ ਵਿਸਥਾਰਪੂਰਵਕ ਦੱਸਿਆ। ਸੀਨੀਅਰ ਵਿਗਿਆਨੀ ਡਾ. ਨਰੇਸ਼ ਕੁਮਾਰ ਛੁਨੇਜਾ ਨੇ ਖੇਤੀਬਾੜੀ ਦੁਰਘਟਨਾਵਾਂ ਦੇ ਪੀੜਤਾਂ ਲਈ ਮੁਆਵਜ਼ਾ ਸਕੀਮ ਦੇ ਨਾਲ-ਨਾਲ ਖੇਤੀਬਾੜੀ ਮਸ਼ੀਨਾਂ ਦੀ  ਸੁਰੱਖਿਅਤ ਵਰਤੋਂ ਬਾਰੇ ਦੱਸਿਆ। ਵਿਗਿਆਨੀ ਡਾ. ਸ਼ਿਵ ਕੁਮਾਰ ਲੋਹਾਨ ਤੇ ਡਾ. ਅਪੂਰਵ ਪ੍ਰਕਾਸ਼ ਨੇ ਕਿਸਾਨਾਂ ਨੂੰ ਵੱਖ-ਵੱਖ ਫ਼ਸਲਾਂ ਲਈ ਖੇਤੀ ਮਸ਼ੀਨਰੀ ਦੀ ਵਰਤੋਂ ਬਾਰੇ ਜਾਗਰੂਕ ਕੀਤਾ। ਵਿਗਿਆਨੀ ਡਾ. ਰੋਹਿਤ ਸ਼ਰਮਾ ਤੇ ਸੂਖਮ ਜੀਵ ਵਿਗਿਆਨੀ ਡਾ. ਗਗਨਦੀਪ ਕੌਰ, ਪ੍ਰੋਸੈਸਿੰਗ ਅਤੇ ਫੂਡ ਇੰਜੀਨੀਅਰਿੰਗ ਵਿਭਾਗ, ਪੀ.ਏ.ਯੂ., ਲੁਧਿਆਣਾ ਨੇ ਖੇਤੀ ਅਧਾਰਿਤ ਕਾਰਖਾਨੇ ਦੀ ਮਹੱਤਤਾ ਤੇ ਚਾਨਣਾ ਪਾਇਆ ਅਤੇ ਡਾ. ਪਰਮਿੰਦਰ ਸਿੰਘ, ਸਹਿਯੋਗੀ ਪ੍ਰੋਫੈਸਰ (ਪਸ਼ੂ ਵਿਗਿਆਨ), ਕੇ.ਵੀ.ਕੇ. ਨੇ ਤੂੜੀ ਦੇ ਬਦਲ ਲਈ ਝੋਨੇ ਦੀ ਪਰਾਲੀ ਨੂੰ ਦੁਧਾਰੂ ਪਸ਼ੂਆਂ ਲਈ ਚਾਰੇ ਵਜੋਂ ਵਰਤੋਂ ਤੇ ਜ਼ੋਰ ਦਿੱਤਾ।

        ਖੇਤ ਦਿਵਸ ਦੇ ਅੰਤ ਵਿੱਚ ਮਾਹਿਰਾਂ ਤੇ ਕਿਸਾਨਾਂ ਨੇ ਪਰਾਲੀ ਪ੍ਰਬੰਧਨ ਵਾਲੇ ਖੇਤਾਂ ਦਾ ਦੌਰਾ ਕੀਤਾ।ਸਮਾਰਟ ਸੀਡਰ ਨਾਲ ਬੀਜੀ ਕਣਕ ਦੇ ਵਧੀਆ ਜੰਮ ਅਤੇ ਮਸ਼ੀਨ ਦੀ ਕਾਰਜਕੁਸ਼ਲਤਾ ਪ੍ਰਤੀ ਮੌਜੂਦ ਕਿਸਾਨਾਂ ਨੇ ਸੰਤੁਸ਼ਟੀ ਪ੍ਰਗਟਾਈ।ਅਖੀਰ ਵਿੱਚ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨ ਉਂਕਾਰ ਸਿੰਘ ਨੇ ਆਏ ਹੋਏ ਸਾਇੰਸਦਾਨਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

हिमाचल के ऊना में पेट्रोल पंप कर्मियों पर दराट-तलवार से हमला, 60 हजार रुपये लूटे

पुलिस थाना टाहलीवाल क्षेत्र में स्थित जियो पेट्रोल...

हिमाचल में भाजपा को 25 फरवरी को मिल सकता है नया अध्यक्ष, इस नाम पर चल रहा मंथन

हिमाचल प्रदेश में भारतीय जनता पार्टी को 25 फरवरी...