News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੈਰਿਸ ਓਲੰਪਿਕਸ ਵਿੱਚ ਕਾਂਸੀ ਦਾ ਤਮਗ਼ਾ ਜਿੱਤ ਕੇ ਇਤਿਹਾਸ ਰਚਣ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ।
(TTT) ਮੁੱਖ ਮੰਤਰੀ ਨੇ ਕਿਹਾ ਕਿ ਭਾਰਤੀ ਖਿਡਾਰੀਆਂ ਨੇ ਕਾਂਸੀ ਦੇ ਤਮਗ਼ੇ ਲਈ ਹੋਏ ਮੈਚ ਦੌਰਾਨ ਵਧੀਆ ਖੇਡ ਦਾ ਪ੍ਰਦਰਸ਼ਨ ਕਰਕੇ ਅਤੇ ਸਪੇਨ ਨੂੰ 2-1 ਨਾਲ ਹਰਾ ਕੇ ਪੂਰੇ ਦੇਸ਼ ਦਾ ਨਾਂ ਰੌਸ਼ਨ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ 52 ਸਾਲ ਬਾਅਦ ਪਹਿਲੀ ਵਾਰ ਭਾਰਤ ਨੇ ਓਲੰਪਿਕਸ ਵਿੱਚ ਹਾਕੀ ਵਿੱਚ ਲਗਾਤਾਰ ਦੋ ਵਾਰ ਤਮਗ਼ਾ ਜਿੱਤਿਆ। ਭਾਰਤ ਨੇ ਟੋਕੀਓ ਤੇ ਪੈਰਿਸ ਵਿਖੇ ਹੋਈਆਂ ਉਲੰਪਿਕ ਖੇਡਾਂ ਵਿੱਚ ਹੁਣ ਲਗਾਤਾਰ ਦੋ ਤਮਗ਼ੇ ਜਿੱਤੇ ਹਨ। ਹਾਕੀ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ, ਜਿਨ੍ਹਾਂ ਨੇ ਉਲੰਪਿਕ ਖੇਡਾਂ ਵਿੱਚ ਸ਼ਾਨਦਾਰ ਹਾਕੀ ਖੇਡੀ। ਇਨ੍ਹਾਂ ਖਿਡਾਰੀਆਂ ਨੂੰ ਸੂਬਾ ਸਰਕਾਰ ਦੀ ਨੀਤੀ ਮੁਤਾਬਕ ਇੱਕ-ਇੱਕ ਕਰੋੜ ਰੁਪਏ ਦੇ ਨਗਦ ਇਨਾਮਾਂ ਨਾਲ ਨਿਵਾਜਿਆ ਜਾਵੇਗਾ।