ਪੰਜਾਬ ਸਰਕਾਰ ਨੇ ਸਿੱਖਿਆ ਖੇਤਰ ਨੂੰ ਦਿੱਤੀ ਨਵੀਂ ਉਡਾਣ : ਬ੍ਰਮ ਸ਼ੰਕਰ ਜਿੰਪਾ

Date:

ਵਿਧਾਇਕ ਜਿੰਪਾ ਨੇ 1.28 ਕਰੋੜ ਰੁਪਏ ਦੀ ਲਾਗਤ ਨਾਲ ਸਰਕਾਰੀ ਸਕੂਲਾਂ ’ਚ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

(TTT) ਹੁਸ਼ਿਆਰਪੁਰ, 4 ਮਈ: ਪੰਜਾਬ ਸਿੱਖਿਆ ਕ੍ਰਾਂਤੀ ਪ੍ਰੋਗਰਾਮ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਦੇ ਤਿੰਨ ਸਰਕਾਰੀ ਸਕੂਲਾਂ ਵਿੱਚ 1.28 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਉਨ੍ਹਾਂ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵਿਖੇ ਲਗਭਗ ਇੱਕ ਕਰੋੜ ਰੁਪਏ, ਸਰਕਾਰੀ ਐਲੀਮੈਂਟਰੀ ਸਕੂਲ ਅੱਜੋਵਾਲ ਵਿਖੇ 12 ਲੱਖ ਰੁਪਏ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਬਹਾਦੁਰਪੁਰ ਵਿਖੇ 16 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਿਆ ਅਤੇ ਸਿਹਤ ਦੇ ਖੇਤਰ ਵਿੱਚ ਜੋ ਕੰਮ ਪਿਛਲੇ ਸਮੇਂ ਵਿੱਚ ਕੀਤਾ ਹੈ, ਉਹ ਪਿਛਲੀਆਂ ਸਰਕਾਰਾਂ ਨਹੀਂ ਕਰ ਸਕੀਆਂ। ਉਨ੍ਹਾਂ ਕਿਹਾ ਕਿ ਲਗਭਗ 6000 ਸਕੂਲਾਂ ਵਿੱਚ ਚਾਰ-ਦੀਵਾਰੀਆਂ ਬਣਾਈਆਂ ਗਈਆਂ ਹਨ ਜੋ ਕਿ ਕਈ ਹਜ਼ਾਰ ਕਿਲੋਮੀਟਰ ਬਣਦੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸਕੂਲਾਂ ਵਿੱਚ ਆਧੁਨਿਕ ਲੈਬਾਂ ਬਣਾਈਆਂ ਗਈਆਂ ਹਨ। ਬੱਚਿਆਂ ਨੂੰ ਪ੍ਰੋਜੈਕਟਰ ਰਾਹੀਂ ਸਿੱਖਿਆ ਦਿੱਤੀ ਜਾ ਰਹੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਚਾਹੁੰਦੇ ਹਨ ਕਿ ਸੂਬੇ ਦੇ ਬੱਚਿਆਂ ਨੂੰ ਸਿੱਖਿਆ ਨਾਲ ਸਬੰਧਤ ਹਰ ਸਹੂਲਤ ਪ੍ਰਦਾਨ ਕੀਤੀ ਜਾਵੇ।

          ਵਿਧਾਇਕ ਜਿੰਪਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸੂਬੇ ਦੇ 40 ਸਕੂਲਾਂ ਨੂੰ ਹੁਨਰ ਸਿੱਖਿਆ ਨਾਲ ਜੋੜਿਆ ਹੈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਵੀ ਇਨ੍ਹਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਆਲੋਚਨਾ ਕਰਨ ਵਾਲਿਆਂ ਨੂੰ ਲੋਕਾਂ ਨੂੰ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਨੇ ਆਪਣੀ ਸਰਕਾਰ ਦੌਰਾਨ ਇਹ ਕੰਮ ਕਿਉਂ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਅੱਜ ਲੋਕਾਂ ਦਾ ਸਰਕਾਰੀ ਸਕੂਲਾਂ ਪ੍ਰਤੀ ਵਿਸ਼ਵਾਸ ਵੀ ਵਧ ਰਿਹਾ ਹੈ ਅਤੇ ਇਹੀ ਕਾਰਨ ਹੈ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਬੱਚਿਆਂ ਦੇ ਬੈਠਣ ਲਈ ਬੈਂਚ ਆਦਿ ਸਹੂਲਤਾਂ ਪ੍ਰਦਾਨ ਕੀਤੀਆਂ ਗਈਆਂ ਹਨ। ਸਕੂਲਾਂ ਵਿੱਚ ਸਾਫ਼-ਸੁਥਰੇ ਬਾਥਰੂਮ ਬਣਾਏ ਗਏ ਹਨ ਅਤੇ ਲਾਇਬ੍ਰੇਰੀਆਂ ਬਣਾਈਆਂ ਗਈਆਂ ਹਨ। ਹੁਸ਼ਿਆਰਪੁਰ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ 11 ਵਿਦਿਆਰਥੀਆਂ ਨੇ ਜੇ.ਈ.ਈ ਦੀ ਪ੍ਰੀਖਿਆ ਪਾਸ ਕੀਤੀ ਹੈ। ਇਹ ਬੱਚੇ ਸਿਰਫ਼ ਸਰਕਾਰੀ ਸਕੂਲਾਂ ਵਿੱਚ ਹੀ ਤਿਆਰ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ। ਸੂਬੇ ਵਿੱਚ ਕੋਈ ਵੀ ਸਕੂਲ ਅਜਿਹਾ ਨਹੀਂ ਹੈ ਜਿੱਥੇ ਵਿਕਾਸ ਕਾਰਜ ਨਾ ਹੋਏ ਹੋਣ। ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਆਯੋਜਿਤ ਕੀਤੇ ਜਾ ਰਹੇ ਸਮਾਗਮਾਂ ਵਿੱਚ ਮਾਪਿਆਂ ਅਤੇ ਲੋਕਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਦਰਸਾਉਂਦੀ ਹੈ ਕਿ ਲੋਕ ਸਰਕਾਰ ਦੀ ਸਿੱਖਿਆ ਨੀਤੀ ਤੋਂ ਪੂਰੀ ਤਰ੍ਹਾਂ ਖੁਸ਼ ਹਨ। ਉਨ੍ਹਾਂ ਨੇ ਇਨ੍ਹਾਂ ਪ੍ਰੋਗਰਾਮਾਂ ਦੌਰਾਨ ਬੱਚਿਆਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਤੋਂ ਪੜ੍ਹਾਈ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸਕੂਲਾਂ ਨੂੰ ਜੋ ਵੀ ਚਾਹੀਦਾ ਹੋਵੇਗਾ, ਉਹ ਉਸਨੂੰ ਪਹਿਲ ਦੇ ਆਧਾਰ ‘ਤੇ ਪ੍ਰਦਾਨ ਕਰਨ ਦੀ ਪੂਰੀ ਕੋਸ਼ਿਸ਼ ਕਰਨਗੇ। ਇਸ ਮੌਕੇ ਉਨ੍ਹਾਂ ਸਕੂਲ ਵਿੱਚ ਲਗਾਈ ਗਈ ਵਿਗਿਆਨ ਪ੍ਰਦਰਸ਼ਨੀ, ਬਿਜ਼ਨਸ ਬਲਾਸਟਰ ਨਾਲ ਸਬੰਧਤ ਸਟਾਲ ਅਤੇ ਕਿਤਾਬ ਲੰਗਰ ਦਾ ਵੀ ਨਿਰੀਖਣ ਕੀਤਾ। ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਪਤਵੰਤਿਆਂ ਦਾ ਸਨਮਾਨ ਵੀ ਕੀਤਾ।

          ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਆਮ ਆਦਮੀ ਪਾਰਟੀ ਦੀ ਆਗੂ ਸੁਮਨ ਬਹਿਲ, ਸੰਤੋਸ਼ ਸੈਣੀ, ਸੂਦ ਸਭਾ ਦੇ ਪ੍ਰਧਾਨ ਐਡਵੋਕੇਟ ਅਰਵਿੰਦ ਸੂਦ, ਸੀਨੀਅਰ ਮੀਤ ਪ੍ਰਧਾਨ ਅਵੀਨਾਸ਼ ਸੂਦ, ਭਾਰਤ ਵਿਕਾਸ ਪ੍ਰੀਸ਼ਦ ਦੇ ਪ੍ਰਧਾਨ ਸੰਜੀਵ ਅਰੋੜਾ, ਬਾਲ ਵਿਕਾਸ ਪ੍ਰੀਸ਼ਦ ਦੇ ਮਦਨ ਲਾਲ ਮਹਾਜਨ, ਰਣਜੀਤ ਸ਼ਰਮਾ, ਸ੍ਰੀ ਗੁਰੂ ਨਾਨਕ ਟਰੱਸਟ ਦੇ ਐਡਵੋਕੇਟ ਜਸਵੀਰ ਸਿੰਘ, ਬਹਾਦਰ ਸਿੰਘ ਸੁਨੇਤ, ਪ੍ਰਿੰਸੀਪਲ ਅਸ਼ੋਕ ਕੁਮਾਰ, ਪ੍ਰਿੰਸੀਪਲ ਵੈਸ਼ਾਲੀ ਚੱਡਾ, ਪ੍ਰਿੰਸੀਪਲ ਰਵਿਦੰਰ ਕੌਰ, ਸੇਵਾ ਮੁਕਤ ਪ੍ਰਿੰਸੀਪਲ ਚਰਨ ਸਿੰਘ, ਹੈਡਮਾਸਟਰ ਸ਼ਰੁਤੀ ਸ਼ਰਮਾ, ਹੈਡਮਿਸਟਰੈਸ ਹਰਪ੍ਰੀਤ ਕੌਰ, ਹੈਡਮਿਸਟਰੈਸ ਦਿਪਤੀ ਢਿੱਲੋਂ, ਹੈਡਮਿਸਟਰੈਸ ਮਨਜੀਤ ਕੌਰ, ਹੈਡਮਾਸਟਰ ਹਰੀਸ਼ ਸ਼ਰਮਾ, ਪ੍ਰਵੀਨ ਸ਼ਰਮਾ, ਬਲਵੀਰ ਰਾਜ, ਪ੍ਰਵੀਨ ਕੁਮਾਰ ਸ਼ਰਮਾ, ਸਰਪੰਚ ਆਰਤੀ ਸ਼ਰਮਾ, ਸੰਦੀਪ ਸੰਧੂ, ਲੈਕਚਰਾਰ ਸੰਦੀਪ ਸੂਦ, ਜ਼ਿਲ੍ਹਾ ਪ੍ਰੋਜੈਕਟ ਕੋਆਰਡੀਨੇਟਰ ਅੰਕੁਰ ਸ਼ਰਮਾ, ਸ਼ਰਨਦੀਪ ਕੌਰ, ਬਿੱਟੂ ਸ਼ਰਮਾ, ਚੰਦਰ ਪ੍ਰਕਾਸ਼ ਸਿੰਘ ਸੈਣੀ, ਚੇਅਰਮੈਨ ਅੰਜੂ ਬਾਲਾ, ਵਿਪਨ ਸ਼ਰਮਾ, ਅਮਰ ਕੌਰ, ਲੱਕੀ ਸ਼ਰਮਾ, ਰਾਜ ਕੁਮਾਰ ਵਿਮਲਾ ਦੇਵੀ ਸੁਕ੍ਰਿਤੀ ਕਸ਼ਅਪ ਆਦਿ ਵੀ ਮੌਜੂਦ ਸਨ।

       

LEAVE A REPLY

Please enter your comment!
Please enter your name here
Captcha verification failed!
CAPTCHA user score failed. Please contact us!

Share post:

Subscribe

spot_imgspot_img

Popular

More like this
Related

‘युद्ध नशे विरुद्ध’ अभियान को हर घर तक पहुंचाएगी नशा मुक्ति यात्रा: आशिका जैन

- डिप्टी कमिश्नर व एसएसपी की अध्यक्षता में सिविल...