ਪੰਜਾਬ ਪੁਲਸ ਦੇ ਮੁਲਾਜ਼ਮ ਦੀ ਕੋਠੀ ‘ਚੋਂ ਹੀ ਹੋ ਗਈ ਚੋਰੀ, ਆਹ ਕੁਝ ਲੈ ਗਏ ਚੋਰ
ਦੋਰਾਹਾ -(TTT) ਦੋਰਾਹਾ ਇਲਾਕੇ ਵਿਚ ਚੋਰਾਂ ਅਤੇ ਸਨੈਚਰਾਂ ਵੱਲੋਂ ਬਿਨਾਂ ਕਿਸੇ ਡਰ ਦੇ ਚੋਰੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ ਪਰ ਪੁਲਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਬੈਠਾ ਹੋਇਆ ਹੈ। ਹੁਣ ਚੋਰਾਂ ਦੇ ਇੰਨੇ ਹੌਸਲੇ ਬੁਲੰਦ ਹੋ ਗਏ ਹਨ ਕਿ ਉਹ ਪੁਲਸ ਵਾਲਿਆਂ ਨੂੰ ਵੀ ਨਹੀਂ ਬਖਸ਼ਦੇ। ਅਜਿਹੇ ਹੀ ਇਕ ਮਾਮਲੇ ਵਿਚ ਚੋਰਾਂ ਨੇ ਪੁਲਸ ਮੁਲਾਜ਼ਮ ਦੀ ਕੋਠੀ ਨੂੰ ਆਪਣਾ ਨਿਸ਼ਾਨਾ ਬਣਾਉਂਦੇ ਹੋਏ ਉੱਥੋਂ ਅਲਮਾਰੀ ਦਾ ਜਿੰਦਰਾ ਤੋੜ ਕੇ ਸੋਨੇ ਤੇ ਚਾਂਦੀ ਦੇ ਗਹਿਣਿਆਂ ਸਮੇਤ ਹਜ਼ਾਰਾਂ ਰੁਪਏ ਦੀ ਨਕਦੀ ਚੋਰੀ ਕਰ ਕੇ ਫ਼ਰਾਰ ਹੋ ਗਏ।