News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ

ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਰਾਜ ਮਾਰਗ ਪਟਿਆਲਾ-ਨਾਭਾ-ਮਾਲੇਰਕੋਟਲਾ ‘ਤੇ ਸਥਿਤ ਦੋ ਟੋਲ ਪਲਾਜ਼ੇ 5 ਅਗਸਤ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤੇ ਗਏ ਹਨ।

ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਪਟਿਆਲਾ-ਨਾਭਾ-ਮਲੇਰਕੋਟਲਾ ‘ਤੇ ਮੋਹਰਾਣਾ ਅਤੇ ਕਲਿਆਣ ਸਥਿਤ ਟੋਲ ਪਲਾਜ਼ਿਆਂ ‘ਤੇ ਰੋਡ ਯੂਜ਼ਰ ਫੀਸ ਦੀ ਵਸੂਲੀ ਬੰਦ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਨਾਂ ਟੋਲ ਪਲਾਜ਼ਿਆਂ ਤੋਂ ਪ੍ਰਤੀ ਮਹੀਨਾ ਕੁੱਲ 87 ਲੱਖ ਰੁਪਏ ਪ੍ਰਾਪਤ ਹੁੰਦੇ ਸਨ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਹ ਕਦਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵੱਧ ਰਹੀ ਮਹਿੰਗਾਈ ਦੌਰਾਨ ਪੰਜਾਬ ਦੇ ਲੋਕਾਂ ਨੂੰ ਸਿੱਧੀ ਵਿੱਤੀ ਰਾਹਤ ਦੇਣ ਦੇ ਯਤਨਾਂ ਦਾ ਹਿੱਸਾ ਹੈ।
ਉਨ੍ਹਾਂ ਕਿਹਾ ਕਿ ਇਨ੍ਹਾਂ ਦੋ ਟੋਲ ਪਲਾਜ਼ਿਆਂ ਦੇ ਬੰਦ ਹੋਣ ਨਾਲ ਸੂਬੇ ਭਰ ਵਿੱਚ ਬੰਦ ਪਏ ਟੋਲ ਪਲਾਜ਼ਿਆਂ ਦੀ ਕੁੱਲ ਗਿਣਤੀ 18 ਹੋ ਗਈ ਹੈ, ਜਿਸ ਨਾਲ ਇਨ੍ਹਾਂ ਮਾਰਗਾਂ ‘ਤੇ ਯਾਤਰਾ ਕਰਨ ਵਾਲੇ ਯਾਤਰੀਆਂ ਨੂੰ ਰੋਜ਼ਾਨਾ 61.67 ਲੱਖ ਰੁਪਏ ਦੀ ਬਚਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਕਰੀਬ ਦੋ ਸਾਲ ਪਹਿਲਾਂ ਸੱਤਾ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਰਾਜ ਮਾਰਗਾਂ ਦੇ ਕੁੱਲ 590 ਕਿਲੋਮੀਟਰ ਤੋਂ ਟੋਲ ਨੂੰ ਸਮਾਪਤ ਕਰ ਦਿੱਤਾ ਹੈ।