
ਭਾਰਤ ਅਤੇ ਪਾਕਿਸਤਾਨ ਵਿਚ ਤਣਾਅ ਲਗਾਤਾਰ ਵਧ ਰਿਹਾ ਹੈ। ਦੋਵਾਂ ਮੁਲਕਾਂ ਵਿਚ ਜੰਗ ਵਾਲੇ ਹਾਲਾਤ ਬਣ ਗਏ ਹਨ

(TTT)ਪੰਜਾਬ ਦੇ ਕਈ ਸ਼ਹਿਰਾਂ ਵਿਚ ਅੱਜ ਸਵੇਰੇ ਧਮਾਕਿਆਂ ਦੀਆਂ ਖਬਰਾਂ ਆ ਰਹੀਆਂ ਹਨ। ਹਾਲਾਤ ਨੂੰ ਵੇਖਦੇ ਹੋਏ ਸਥਾਨਕ ਪ੍ਰਸ਼ਾਸਨ ਵੀ ਹਰਕਤ ਵਿਚ ਆ ਗਿਆ ਹੈ।ਫਿਰੋਜ਼ਪੁਰ ਵਿਚ ਦੁਕਾਨਾਂ ਬੰਦ ਕਰਨ ਦੀ ਅਨਾਊਸਮੈਂਟ ਹੋ ਰਹੀ ਹੈ। ਅੱਜ ਸਵੇਰੇ ਬਠਿੰਡਾ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ ਅਤੇ ਜਲੰਧਰ ਧਮਾਕਿਆਂ ਦੀਆਂ ਅਵਾਜਾਂ ਸੁਣਾਈ ਦਿੱਤੀਆਂ ਹਨ। ਪੰਜਾਬ ਦੇ ਵੱਡੀ ਗਿਣਤੀ ਸ਼ਹਿਰਾਂ ਵਿਚ ਸਾਰੀ ਰਾਤ ਧਮਾਕਿਆਂ ਦੀਆਂ ਅਵਾਜਾਂ ਆਉਂਦੀਆਂ ਰਹੀਆਂ। ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਜਾਣਕਾਰੀ ਮਿਲ ਰਹੀ ਹੈ ਕਿ ਪਾਕਿਸਤਾਨ ਨੇ ਸਵੇਰੇ 5 ਵਜੇ ਤੋਂ ਮੁੜ ਹਮਲੇ ਸ਼ੁਰੂ ਕੀਤੇ। ਹਾਲਾਂਕਿ ਭਾਰਤੀ ਫੌਜ ਪਾਕਿਸਤਾਨ ਦੀਆਂ ਹਰ ਕੋਸ਼ਿਸ਼ ਨੂੰ ਨਾਕਾਮ ਕਰ ਰਹੀ ਹੈ।ਫਿਰੋਜ਼ਪੁਰ ਦੇ ਪਿੰਡ ਖਾਈ ਵਿੱਚ ਪਾਕਿਸਤਾਨੀ ਡਰੋਨ ਡਿੱਗਣ ਕਾਰਨ ਇੱਕ ਘਰ ਨੂੰ ਅੱਗ ਲੱਗ ਗਈ। ਅੱਗ ਲੱਗਣ ਨਾਲ ਇੱਕ ਪਰਿਵਾਰ ਦੇ ਤਿੰਨ ਮੈਂਬਰ ਝੁਲਸ ਗਏ। ਉਨ੍ਹਾਂ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਤਾਜ਼ਾ ਜਾਣਕਾਰੀ ਅਨੁਸਾਰ, ਗੁਰਦਾਸਪੁਰ ਦੇ ਟਿਬਰੀ ਛਾਉਣੀ ਏਰੀਏ ਵਿਚ ਪਾਕਿਸਤਾਨ ਵੱਲੋਂ ਡਰੋਨ ਹਮਲੇ ਸ਼ੁਰੂ ਕਰ ਦਿੱਤੇ ਹਨ। ਇਕ ਤੋਂ ਬਾਅਦ ਇੱਕ ਤਿੰਨ ਧਮਾਕੇ ਹੋਏ। ਅੰਮ੍ਰਿਤਸਰ ਦੇ ਗੁਮਟਾਲਾ ਇਲਾਕੇ ਵਿੱਚ ਆਰਮੀ ਕੈਟ ਨੇੜੇ ਗੋਲੀਆਂ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਫਾਜਿਲਕਾ ਵਿੱਚ ਵੀ ਧਮਾਕਿਆਂ ਦੀ ਆਵਾਜ਼ ਸੁਣਾਈ ਦਿੱਤੀ।

