
Punjab(TTT): ਸਮਰਾਲਾ ਦੇ ਪਿੰਡ ਮੁਸਕਾਬਾਦ ਦੀ ਹੱਦ ‘ਚ ਬਾਇਓ ਗੈਸ ਪਲਾਂਟ ਲਗਾਉਣ ਦਾ ਵਿਰੋਧ ਤੇਜ਼ ਕਰ ਦਿੱਤਾ ਗਿਆ ਹੈ। ਆਲੇ-ਦੁਆਲੇ ਦੇ ਪਿੰਡਾਂ ਦੇ ਲੋਕਾਂ ਨੇ ਇਕੱਠੇ ਹੋ ਕੇ ਚੰਡੀਗੜ੍ਹ-ਲੁਧਿਆਣਾ ਨੈਸ਼ਨਲ ਹਾਈਵੇ ‘ਤੇ ਧਰਨਾ ਲਾ ਦਿੱਤਾ। ਇਸ ਕਾਰਨ ਇਧਰ ਆਉਣ ਵਾਲੇ ਲੋਕਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।

