News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਮੰਡੀਆਂ ’ਚ 3 ਲੱਖ ਮੀਟ੍ਰਿਕ ਟਨ ਦੇ ਕਰੀਬ ਪਹੁੰਚੀ ਸਾਰੀ ਕਣਕ ਦੀ ਕੀਤੀ ਗਈ ਖ਼ਰੀਦ

ਮੰਡੀਆਂ ’ਚ 3 ਲੱਖ ਮੀਟ੍ਰਿਕ ਟਨ ਦੇ ਕਰੀਬ ਪਹੁੰਚੀ ਸਾਰੀ ਕਣਕ ਦੀ ਕੀਤੀ ਗਈ ਖ਼ਰੀਦ

203717 ਮੀਟ੍ਰਿਕ ਟਨ ਕਣਕ ਕੀਤੀ ਗਈ ਲਿਫਟਿੰਗ

-ਕਿਸਾਨਾਂ ਦੇ ਖਾਤਿਆਂ ’ਚ ਕੀਤੀ 653.82 ਕਰੋੜ ਰੁਪਏ ਦੀ ਸਿੱਧੀ ਅਦਾਇਗੀ

ਹੁਸ਼ਿਆਰਪੁਰ, 13 ਮਈ (ਬਜਰੰਗੀ ਪਾਂਡੇ ):

ਜ਼ਿਲ੍ਹੇ ਵਿਚ ਕਣਕ ਦੀ ਖ਼ਰੀਦ ਦਾ ਕੰਮ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਜਾਰੀ ਹੈ ਅਤੇ ਬੀਤੀ ਸ਼ਾਮ ਤੱਕ ਮੰਡੀਆਂ ਵਿਚ 3 ਲੱਖ ਮੀਟ੍ਰਿਕ ਟਨ ਦੇ ਕਰੀਬ (299928 ਮੀਟ੍ਰਿਕ ਟਨ) ਪਹੁੰਚੀ ਸਾਰੀ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਖ਼ਰੀਦ ਕੀਤੀ ਗਈ ਫ਼ਸਲ ਦੀ ਕਿਸਾਨਾਂ ਦੇ ਖਾਤਿਆਂ ਵਿਚ 653.82 ਕਰੋੜ ਰੁਪਏ ਦੀ ਸਿੱਧੀ ਅਦਾਇਗੀ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਲਿਫਟਿੰਗ ਦੇ ਕੰਮ ਵਿਚ ਵੀ ਤੇਜ਼ੀ ਆਈ ਹੈ ਅਤੇ ਹੁਣ ਤੱਕ 203717 ਮੀਟ੍ਰਿਕ ਟਨ ਕਣਕ ਦੀ ਮੰਡੀਆਂ ਵਿਚੋਂ ਲਿਫਟਿੰਗ ਕੀਤੀ ਜਾ ਚੁੱਕੀ ਹੈ, ਜੋ ਕਿ 72 ਘੰਟੇ ਦੇ ਹਿਸਾਬ ਨਾਲ 73 ਫੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ ਖ਼ਰੀਦ ਦੇ ਮਾਮਲੇ ਵਿਚ ਇਸ ਸਮੇਂ ਪਨਗਰੇਨ ਮੋਹਰੀ ਹੈ ਅਤੇ ਉਸ ਵੱਲੋਂ ਹੁਣ ਤੱਕ 82094 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸੇ ਤਰ੍ਹਾਂ ਮਾਰਕਫੈਡ ਵੱਲੋਂ 68794, ਪਨਸਪ ਵੱਲੋਂ 72778, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 42402, ਐਫ.ਸੀ.ਆਈ ਵੱਲੋਂ 24895 ਅਤੇ ਵਪਾਰੀਆਂ ਵੱਲੋਂ 8965 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿਚ ਕਣਕ ਦਾ ਇਕ-ਇਕ ਦਾਣਾ ਖ਼ਰੀਦਿਆਂ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਸੁਵਿਧਾ ਨੂੰ ਧਿਆਨ ਵਿਚ ਰੱਖਦੇ ਹੋਏ ਮੰਡੀਆਂ ਵਿਚ ਸਾਰੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੰਡੀਆਂ ਵਿਚ ਫ਼ਸਲ ਪੂਰੀ ਤਰ੍ਹਾਂ ਸੁਕਾ ਕੇ ਹੀ ਲਿਆਉਣ ਅਤੇ ਰਾਤ ਸਮੇਂ ਕੰਬਾਇਨਾਂ ਨਾਲ ਫ਼ਸਲ ਦੀ ਕਟਾਈ ਨਾ ਕਰਵਾਈ ਜਾਵੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਨਾ ਲਗਾ ਕੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਉਣ।