News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਆਰ. ਸੇਟੀ ਵਿਖੇ ‘ਫਾਸਟ ਫੂਡ ਸਟਾਲ ਉੱਦਮੀ’ ਦਾ ਮੁਫ਼ਤ ਕੋਰਸ 17 ਜੂਨ ਤੋਂ

ਹੁਸ਼ਿਆਰਪੁਰ, 10 ਜੂਨ(ਬਜਰੰਗੀ ਪਾਂਡੇ): ਜ਼ਿਲ੍ਹਾ ਪ੍ਰੀਸ਼ਦ ਕੰਪਲੈਕਸ, ਸਿਵਲ ਲਾਈਨਜ਼, ਹੁਸ਼ਿਆਰਪੁਰ ਵਿਖੇ ਸਥਿਤ ਪੀ.ਐਨ.ਬੀ. ਆਰ. ਸੇਟੀ (ਪੇਂਡੂ ਸਵੈ ਰੋਜ਼ਗਾਰ ਟ੍ਰੇਨਿੰਗ ਸੰਸਥਾ) ਵਲੋਂ 17 ਜੂਨ ਤੋਂ 10 ਦਿਨਾਂ ਦਾ ‘ਫਾਸਟ ਫੂਡ ਸਟਾਲ ਉੱਦਮੀ’ ਦਾ ਮੁਫ਼ਤ ਕੋਰਸ ਸ਼ੁਰੂ ਕੀਤਾ ਜਾ ਰਿਹਾ ਹੈ।

ਇਹ ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ ਆਧਾਰ ਕਾਰਡ ਦੀ ਕਾਪੀ, 2 ਪਾਸਪੋਰਟ ਸਾਈਜ਼ ਫੋਟੋਆਂ, ਵਿਦਿਆਕ ਯੋਗਤਾ ਸਰਟੀਫਿਕੇਟਾਂ ਦੀਆਂ ਕਾਪੀਆਂ ਅਤੇ ਐਸ.ਸੀ / ਬੀ.ਪੀ.ਐਲ ਸਰਟੀਫਿਕੇਟ, ਜੇਕਰ ਕੋਈ ਹੋਵੇ ਤਾਂ 17 ਜੂਨ ਨੂੰ ਜਾਂ ਇਸ ਤੋਂ ਪਹਿਲਾਂ ਇੰਸਟੀਚਿਊਟ ਵਿਖੇ ਆ ਕੇ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਿਖਲਾਈ ਬਿਲਕੁਲ ਮੁਫਤ ਹੈ, ਸਗੋਂ ਇੰਸਟੀਚਿਊਟ ਵਿੱਚ ਬਿਨਾਂ ਕਿਸੇ ਫੀਸ ਦੇ ਦੁਪਹਿਰ ਦਾ ਖਾਣਾ ਅਤੇ ਚਾਹ ਦਿੱਤੀ ਜਾਂਦੀ ਹੈ। ਸਿਖਲਾਈ ਤੋਂ ਬਾਅਦ ਸਿਖਿਆਰਥੀਆਂ ਨੂੰ ਇਕ ਸਰਟੀਫਿਕੇਟ ਜਾਰੀ ਕੀਤਾ ਜਾਂਦਾ ਹੈ ਅਤੇ ਯੋਗ ਸਿਖਿਆਰਥੀਆਂ ਨੂੰ ਕਰਜ਼ੇ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵੀ ਹਰ ਸੰਭਵ ਮਦਦ ਦਿੱਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਸੀਟਾਂ ਸੀਮਿਤ ਹਨ ਅਤੇ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-295880 ਜਾਂ 9872759614, 9463284447, 8968846446 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਫੋਟੋ ਕੈਪਸ਼ਨ : -ਡਾਇਰੈਕਟਰ ਰਜਿੰਦਰ ਕੁਮਾਰ ਭਾਟੀਆ।