-ਰਾਹੁਲ ਦੇਵ ਸਿਆਲ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

Date:

-ਰਾਹੁਲ ਦੇਵ ਸਿਆਲ ਨੇ ਰੈੱਡ ਕਰਾਸ ਦੇ ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ, 31 ਜੁਲਾਈ:

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 300 ਤੋਂ 400 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਰਾਹੁਲ ਦੇਵ ਸਿਆਲ ਵਾਸੀ ਹੁਸ਼ਿਆਰਪੁਰ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਸ਼ਸੀ ਸਿਆਲ, ਪੂਜਾ ਸਿਆਲ ਵਲੋਂ ਆਪਣੇ ਦਾਦਾ ਸਵ: ਆਰ.ਡੀ. ਸਿਆਲ ਦੀ ਮਿੱਠੀ ਯਾਦ ਵਿੱਚ 5100 ਰੁਪਏ ਦੀ ਰਕਮ ਦਾਨ ਵਜੋਂ ਮੁਹੱਈਆ ਕੀਤੀ ਗਈ ਹੈ।

ਮੰਗੇਸ਼ ਸੂਦ ਨੇ ਦੱਸਿਆਂ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵਲੋਂ ਜਿੱਥੇ “ਬੁੱਕ-ਏ-ਡੇਅ” ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਵਰੇ੍ਹਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾ ਕੇ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਕ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਉਨ੍ਹਾਂ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਰੈੱਡ ਕਰਾਸ ਸੁਸਾਇਟੀ ਦੇ ਮੈਂਬਰ ਰਾਜੀਵ ਬਾਜਾਜ,ਰਾਕੇਸ ਕਪਿਲਾ, ਕਰਮਜੀਤ ਆਹਲੂਵਾਲੀਆ ਅਤੇ ਹਰਲੀਨ ਦਿਓਲ ਵੀ ਹਾਜ਼ਰ ਸਨ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...