ਸਟੇਟ ਲੈਵਲ ਮੁਕਾਬਲਿਆਂ ਵਿਚ ਰੇਲਵੇ ਮੰਡੀ ਸਕੂਲ ਦੀ ਸ਼ਾਨਦਾਰ ਜਿੱਤ
(TTT) ਭਾਰਤੀ ਰੈਡਕਰਾਸ ਸੁਸਾਇਟੀ ਦੀ ਪੰਜਾਬ ਰਾਜ ਸ਼ਾਖਾ ਚੰਡੀਗੜ੍ਹ ਵੱਲੋਂ ਭਾਈ ਘਨਈਆ ਜੀ ਦੀ ਯਾਦ ਵਿਚ 19,20,21 ਸਤੰਬਰ ਨੂੰ ਸ਼੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਵਿਖੇ ਸਟੇਟ ਲੈਵਲ ਮੁਕਾਬਲੇ ਕਰਵਾਏ ਗਏ । ਇਨ੍ਹਾਂ ਮੁਕਾਬਲਿਆਂ ਵਿਚ ਸਰਕਾਰੀ ਕੰਨਿਆ ਸੈਕੰਡਰੀ ਸਮਾਰਟ ਸਕੂਲ ਰੇਲਵੇ ਮੰਡੀ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਅਰੋੜਾ ਜੀ ਦੀ ਯੋਗ ਅਗਵਾਈ ਵਿੱਚ ਸਕੂਲ ਦੀਆਂ 17 ਵਿਦਿਆਰਥਣਾਂ ਅਤੇ 4 ਅਧਿਆਪਕਾਂ ਨੇ ਭਾਗ ਲਿਆ। ਇਨ੍ਹਾਂ ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ ਵੱਖ-ਵੱਖ ਜ਼ਿਲ੍ਹਿਆਂ ਦੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਅਤੇ ਕਾਲਜਾਂ ਦੀਆਂ ਟੀਮਾਂ ਨੇ ਭਾਗ ਲਿਆ। ਰੇਲਵੇ ਮੰਡੀ ਸਕੂਲ ਦੀਆਂ ਵਿਦਿਆਰਥਣਾਂ ਨੇ ਇਨ੍ਹਾਂ ਮੁਕਾਬਲਿਆਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਸਾਰੇ ਮੁਕਾਬਲਿਆਂ ਵਿੱਚ ਪੁਜੀਸ਼ਨਾਂ ਹਾਸਲ ਕਰਕੇ ਹੁਸ਼ਿਆਰਪੁਰ ਜਿਲ੍ਹੇ ਦੇ ਨਾਲ ਨਾਲ ਸਕੂਲ ਦਾ ਨਾਮ ਰੌਸ਼ਨ ਕੀਤਾ।
ਲੋਕ ਗੀਤ ਮੁਕਾਬਲੇ ਵਿੱਚ ਹਰਕੰਵਲ ਹੀਰ ਨੇ ਪਹਿਲਾ ਸਥਾਨ, ਕਵਿਤਾ ਉਚਾਰਣ ਵਿੱਚ ਮਨਪ੍ਰੀਤ ਕੌਰ ਨੇ ਪਹਿਲਾ ਸਥਾਨ, ਕੁਇਜ਼ ਮੁਕਾਬਲੇ ਵਿੱਚ ਪਿੰਕੀ ਪਾਲ ਨੇ ਪਹਿਲਾ ਸਥਾਨ , ਗਰੁੱਪ ਸੋਂਗ ਵਿੱਚ , ਹਰਕੰਵਲ ਹੀਰ, ਰਾਜਵੀਰ ਕੌਰ, ਉਮੀਦ ,ਮੰਨਤ ,ਦਲਜੀਤ ਕੌਰ, ਨੈਨਸੀ ,ਸਿਮਰਨ ਅਤੇ ਕਿਰਨਦੀਪ ਕੌਰ ਨੇ ਤੀਜਾ ਸਥਾਨ, ਫਸਟ ਏਡ ਡੈਮੋ ਵਿੱਚ ਮੰਨਤ , ਅਨਾਨਯਾ, ਸਿਮਰਨ, ਹੀਨਾ, ਪ੍ਰਭਜੋਤ ਨੇ ਤੀਜਾ ਸਥਾਨ ਹਾਸਿਲ ਕੀਤਾ। ਮੁਕਾਬਲਿਆਂ ਦੇ ਅੰਤ ਵਿੱਚ ਸਮਾਰੋਹ ਦੇ ਮੁੱਖ ਮਹਿਮਾਨ ਸ. ਸ਼ਿਵ ਦੁਲਾਰ ਸਿੰਘ ਢਿੱਲੋਂ ਜੀ (ਆਈ ਏ ਐਸ)( ਸਕੱਤਰ, ਪੰਜਾਬ ਰੈੱਡ ਕ੍ਰਾਸ) ਨੇ ਸਾਰੇ ਜੇਤੂ ਬੱਚਿਆਂ ਨੂੰ ਅਤੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ। ਸਕੂਲ ਪੁੱਜਣ ਤੇ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਰਾਜਨ ਅਰੋੜਾ ਜੀ ਨੇ ਸਵੇਰ ਦੀ ਸਭਾ ਵਿੱਚ ਸਾਰੇ ਜੇਤੂ ਬੱਚਿਆਂ ਡੀ ਹੌਂਸਲਾ ਅਫ਼ਜਾਈ ਕੀਤੀ ਅਤੇ ਸਕੂਲ ਵੱਲੋਂ ਸਨਮਾਨਿਤ ਕੀਤਾ। ਉਹਨਾਂ ਨੇ ਬੱਚਿਆਂ ਨੂੰ ਹੋਰ ਵੱਧ ਚੜ ਕੇ ਇਹਨਾ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਬੱਚਿਆਂ ਨੂੰ ਉਤਸ਼ਾਹਿਤ ਕੀਤਾ। ਉਹਨਾਂ ਨੇ ਰੈਡਕਰਾਸ ਟੀਮ ਇੰਚਾਰਜ ਸ਼੍ਰੀਮਤੀ ਮੀਨਾ ਸ਼ਰਮਾ, ਸ਼੍ਰੀ ਰਵਿੰਦਰ ਕੁਮਾਰ, ਸ਼੍ਰੀਮਤੀ ਸੁਮਨ ਲਤਾ, ਸ਼੍ਰੀ ਜਸਪਾਲ ਸਿੰਘ ਨੂੰ ਇਸ ਜਿੱਤ ਲਈ ਵਧਾਈ ਦਿੱਤੀ। ਇਸ ਮੌਕੇ ਤੇ ਸਮਾਰੋਹ ਵਿਚ ਸ਼੍ਰੀਮਤੀ ਪੁਨੀਤ, ਸ਼੍ਰੀਮਤੀ ਰਵਿੰਦਰ ਕੌਰ, ਸ਼੍ਰੀ ਸਤਪਾਲ, ਸ਼੍ਰੀਮਤੀ ਪ੍ਰਵੀਨ, ਸ਼੍ਰੀਮਤੀ ਸੁਨੀਤਾ ਚੌਧਰੀ , ਸ਼੍ਰੀ ਸੰਜੀਵ ਅਰੋੜਾ, ਸ਼੍ਰੀ ਸਤਵਿੰਦਰ ਸਿੰਘ, ਸ਼੍ਰੀਮਤੀ ਤਰਨਪ੍ਰੀਤ ਕੌਰ, ਸ਼੍ਰੀਮਤੀ ਪਲਵਿੰਦਰ ਕੌਰ, ਮਿਸ ਮਨਦੀਪ ਕੌਰ, ਅਤੇ ਰੇਲਵੇ ਮੰਡੀ ਸਕੂਲ ਦੇ ਸਮੂਹ ਸਟਾਫ਼ ਮੈਂਬਰ ਹਾਜਰ ਸਨ।