News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਨਸੂਨ ਦੀ ਰਫ਼ਤਾਰ ਮੱਠੀ, ਅਲਰਟ ਜਾਰੀ

ਪੰਜਾਬ ਦੇ ਕਈ ਸ਼ਹਿਰਾਂ ’ਚ ਮੀਂਹ, ਮੌਨਸੂਨ ਦੀ ਰਫ਼ਤਾਰ ਮੱਠੀ, ਅਲਰਟ ਜਾਰੀ

(TTT)ਪੰਜਾਬ ਦੇ ਕਈ ਸ਼ਹਿਰਾਂ ਵਿੱਚ ਮੀਂਹ ਪੈ ਰਿਹਾ ਹੈ, ਪਰ ਇਸ ਵਾਰ ਸੂਬੇ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਹੋਣ ਕਾਰਨ ਗਰਮੀ ਅਤੇ ਹੁੰਮਸ ਵੀ ਇੱਕ ਵਾਰ ਫਿਰ ਵਧ ਗਈ ਹੈ। ਪਿਛਲੇ 24 ਘੰਟਿਆਂ ਦੌਰਾਨ ਮੌਸਮ ਵਿਭਾਗ ਨੇ ਬਠਿੰਡਾ ਨੂੰ ਛੱਡ ਕੇ ਕਿਸੇ ਵੀ ਖੇਤਰ ਵਿੱਚ ਮੀਂਹ ਦਰਜ ਨਹੀਂ ਕੀਤਾ ਹੈ। ਲਗਭਗ ਸਾਰੇ ਜ਼ਿਲ੍ਹਿਆਂ ਵਿੱਚ ਤਾਪਮਾਨ 35 ਡਿਗਰੀ ਨੂੰ ਪਾਰ ਕਰ ਗਿਆ ਹੈ। ਇਸ ਵਿੱਚ ਹੋਰ ਵਾਧਾ ਹੋਣ ਦੀ ਉਮੀਦ ਹੈ। ਛੇਤੀ ਹੀ ਇਹ ਚਾਲੀ ਨੂੰ ਵੀ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਹੁਣ 12 ਜੁਲਾਈ ਨੂੰ ਬਾਰਿਸ਼ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਇਸ ਦੌਰਾਨ ਤਿੰਨ ਜ਼ਿਲ੍ਹਿਆਂ ਪਠਾਨਕੋਟ, ਹੁਸ਼ਿਆਰਪੁਰ ਅਤੇ ਗੁਰਦਾਸਪੁਰ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਅੱਜ ਕਈ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ।