ਪੰਜਾਬ ‘ਚ 2 ਦਿਨ ਮੀਂਹ ਪੈਣ ਦੀ ਸੰਭਾਵਨਾ,
(TTT)ਪੰਜਾਬ ‘ਚ ਅਗਲੇ 2 ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। ਸੂਬੇ ਵਿੱਚ ਮਾਨਸੂਨ ਦੇ ਮੁੜ ਸਰਗਰਮ ਹੋਣ ਤੋਂ ਬਾਅਦ ਤਾਪਮਾਨ ਵਿੱਚ ਭਾਰੀ ਗਿਰਾਵਟ ਆਈ ਹੈ। ਪੰਜਾਬ ਦਾ ਔਸਤ ਤਾਪਮਾਨ ਇੱਕ ਦਿਨ ਵਿੱਚ 6.5 ਡਿਗਰੀ ਹੇਠਾਂ ਆ ਗਿਆ ਹੈ, ਜੋ ਆਮ ਨਾਲੋਂ 3.3 ਡਿਗਰੀ ਘੱਟ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਆਮ ਜਾਂ ਘੱਟ ਮੀਂਹ ਪੈਣ ਦੀ ਸੰਭਾਵਨਾ ਹੈ। ਪਰ, ਇਸ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।