News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਰਾਜਾ ਵੜਿੰਗ ਦਾ ਵੱਡਾ ਬਿਆਨ- ”ਬਹੁਤ ਸਾਵਧਾਨੀ ਨਾਲ ਕੀਤੀ ਗਈ ਹੈ ਉਮੀਦਵਾਰਾਂ ਦੀ ਚੋਣ, ਛੇਤੀ ਐਲਾਨੇ ਜਾਣਗੇ ਨਾਂ”

ਰਾਜਾ ਵੜਿੰਗ ਦਾ ਵੱਡਾ ਬਿਆਨ- ”ਬਹੁਤ ਸਾਵਧਾਨੀ ਨਾਲ ਕੀਤੀ ਗਈ ਹੈ ਉਮੀਦਵਾਰਾਂ ਦੀ ਚੋਣ, ਛੇਤੀ ਐਲਾਨੇ ਜਾਣਗੇ ਨਾਂ”
( TTT) ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਪੂਰੇ ਦੇਸ਼ ‘ਚ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਅਜਿਹੇ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਵੱਲੋਂ ਉਮੀਦਵਾਰਾਂ ਦੀ ਚੋਣ ਬੜੀ ਸਾਵਧਾਨੀ ਨਾਲ ਕੀਤੀ ਗਈ ਹੈ ਤੇ ਉਨ੍ਹਾਂ ਦੇ ਨਾਂ ਛੇਤੀ ਹੀ ਜਨਤਕ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਅਕਾਲੀ ਦਲ ਆਪਣੀ ਸਾਖ਼ ਨੂੰ ਬਚਾਉਣ ਲਈ ਬਹੁਤ ਵੱਡੀ ਚੁਣੌਤੀ ਦਾ ਸਾਹਮਣਾ ਕਰ ਰਿਹਾ ਹੈ। ਉਹ ਚਾਹੇ ਜਿਹੜਾ ਮਰਜੀ ਕਾਰਡ ਖੇਡ ਲੈਣ, ਉਨ੍ਹਾਂ ਦੀ ਹਾਰ ਤੈਅ ਹੈ। ਉਨ੍ਹਾਂ ਦੇ ਕਾਰਜਕਾਲ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਿਆਸਤ ’ਚ ਉਨ੍ਹਾਂ ਦੀ ਖੁੰਝ ਚੁੱਕੀ ਜ਼ਮੀਨ ਨੂੰ ਕਦੇ ਵਾਪਸ ਨਹੀਂ ਆਉਣ ਦੇਣਗੀਆਂ।