ਰਾਕੇਸ਼ ਕਪਿਲਾ ਵੱਲੋਂ ਸਾਂਝੀ ਰਸੋਈ ਪ੍ਰੋਜੈਕਟ ਲਈ 5100 ਰੁਪਏ ਦਾ ਯੋਗਦਾਨ
ਹੁਸ਼ਿਆਰਪੁਰ, 9 ਜੁਲਾਈ :(TTT) ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਇਸ ਪ੍ਰੋਜੈਕਟ ਦਾ ਰੋਜਾਨਾ 400 ਤੋਂ 450 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮੈਂਬਰ ਰੈੱਡ ਕਰਾਸ ਰਾਕੇਸ਼ ਕਪਿਲਾ ਵੱਲੋਂ ਆਪਣੇ ਪਤੀ ਡਾ. ਬੀ. ਕੇ ਕਪਿਲਾ ਨਾਲ ਮਿਲ ਕੇ ਆਪਣੇ ਜਨਮ ਦਿਨ ਦੇ ਮੌਕੇ ‘ਤੇ 5100 ਰੁਪਏ ਦਾਨ ਵਜੋਂ ਦਿੱਤੇ ਗਏ। ਇਸ ਮੌਕੇ ਰਾਜੀਵ ਬਜਾਜ, ਆਗਿਆਪਾਲ ਸਿੰਘ ਸਾਹਨੀ, ਕੁਮਕੁਮ ਸੂਦ, ਕਰਮਜੀਤ ਕੌਰ ਆਹਲੂਵਾਲੀਆ, ਰਮੇਸ਼ ਕੁਮਾਰੀ ਸ਼ਰਮਾ, ਡੌਲੀ ਚੀਮਾ ਅਤੇ ਸਰਬਜੀਤ ਮੌਜੂਦ ਸਨ।