ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਵਜੋਂ ਸੰਭਾਲਿਆ ਅਹੁਦਾ
ਹੁਸ਼ਿਆਰਪੁਰ, 1 ਫਰਵਰੀ(ਬਜਰੰਗੀ ਪਾਂਡੇ) :
ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਜ਼ਿਲ੍ਹਾ ਹੁਸ਼ਿਆਰਪੁਰ ਦੇ ਜ਼ਿਲ੍ਹਾ ਕਮਾਂਡਰ ਵਜੋਂ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ-ਕਮ-ਕਮਾਂਡੈਂਟ ਜਨਰਲ ਪੰਜਾਬ ਹੋਮ ਗਾਰਡਜ਼ ਅਤੇ ਡਾਇਰੈਕਟਰ ਸਿਵਲ ਡਿਫੈਂਸ ਪੰਜਾਬ ਸੰਜੀਵ ਕਾਲੜਾ ਅਤੇ ਡਵੀਜ਼ਨਲ ਕਮਾਂਡੈਂਟ ਜਲੰਧਰ ਡਵੀਜ਼ਨ ਚਰਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਊਟੀ ਨਿਭਾਅ ਰਹੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਲੋੜੀਂਦੇ ਯਤਨ ਕੀਤੇ ਜਾਣਗੇ, ਤਾਂ ਜੋ ਕਿਸੇ ਵੀ ਜਵਾਨ ਨੂੰ ਡਿਊਟੀ ਮੌਕੇ ਕੋਈ ਸਮੱਸਿਆ ਨਾ ਆਵੇ ਅਤੇ ਉਹ ਪੂਰੀ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਅ ਸਕਣ। ਉਨ੍ਹਾਂ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਸੌਂਪੀ ਗਈ ਜ਼ਿੰਮੇਵਾਰੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇਗੀ। ਇਸ ਮੌਕੇ ਬਟਾਲੀਅਨ ਕਮਾਂਡਰ ਗਗਨਪ੍ਰੀਤ ਸਿੰਘ ਢਿੱਲੋਂ, ਕੰਪਨੀ ਕਮਾਂਡਰ ਮਨਿੰਦਰ ਸਿੰਘ ਹੀਰਾ, ਕਮਾਂਡਰ ਟ੍ਰੇਨਿੰਗ ਸੈਂਟਰ, ਅਤਿੰਦਰ ਸਿੰਘ ਸੰਘਾ, ਜਗਮਿੰਦਰ ਸਿੰਘ, ਪ੍ਰੋ. ਦਲਜੀਤ ਸਿੰਘ ਰੰਧਾਵਾ, ਪ੍ਰੋ. ਬਲਵੀਰ ਸਿੰਘ ਕੋਲਾ ਅਤੇ ਸਮੂਹ ਸਟਾਫ ਹਾਜ਼ਰ ਸੀ।
ਰਵੇਲ ਸਿੰਘ ਰੰਧਾਵਾ ਨੇ ਪੰਜਾਬ ਹੋਮ ਗਾਰਡਜ਼ ਦੇ ਜ਼ਿਲ੍ਹਾ ਕਮਾਂਡਰ ਵਜੋਂ ਸੰਭਾਲਿਆ ਅਹੁਦਾ
Date: