ਰੈਕਸਾ ਸਕਿਊਰਿਟੀ ’ਚ ਭਰਤੀ ਸਬੰਧੀੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਵਿਖੇ ਪਲੇਸਮੈਂਟ ਕੈਂਪ 9 ਨੂੰ

Date:

ਹੁਸ਼ਿਆਰਪੁਰ, 7 ਫਰਵਰੀ:(ਬਜਰੰਗੀ ਪਾਂਡੇ) ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵੱਲੋਂ ਰੈਕਸਾ ਸਕਿਊਰਿਟੀ ਵਿਚ ਭਰਤੀ ਲਈ 9 ਫਰਵਰੀ, ਦਿਨ ਸ਼ੁੱਕਰਵਾਰ ਨੂੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਇਸ ਮੌਕੇ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਰੈਕਸਾ ਸਕਿਊਰਿਟੀ ਵਲੋਂ ਕੇਵਲ ਲੜਕਿਆਂ ਦੇ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਭਰਤੀ ਲਈ ਵਿਦਿਅਕ ਯੋਗਤਾ ਘੱਟੋ-ਘੱਟ ਦਸਵੀਂ ਪਾਸ, ਉਮਰ 18 ਤੋਂ 35 ਸਾਲ , ਕੱਦ 167 ਸੈਂਟੀਮੀਟਰ ਹੋਣਾ ਲਾਜ਼ਮੀ ਹੈ।

ਕੰਪਨੀ ਵਲੋਂ ਤਨਖਾਹ 15000-22000 ਰੁਪਏ ਮਿਲਣਯੋਗ ਹੋਵੇਗੀ ਅਤੇ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ ਆਦਿ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਚਾਹਵਾਨ ਯੋਗ ਪ੍ਰਾਰਥੀਆਂ ਨੂੰ ਅਪੀਲ ਕੀਤੀ ਕਿ ਉਹ 9 ਫਰਵਰੀ 2024 ਨੂੰ ਬੀ.ਡੀ.ਪੀ.ਓ. ਦਫਤਰ ਹਾਜੀਪੁਰ ਵਿਖੇ ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਆਪਣੇ ਆਧਾਰ ਕਾਰਡਾਂ, ਯੋਗਤਾ ਸਰਟੀਫੀਕੇਟਾਂ ਅਤੇ 2 ਪਾਸਪੋਰਟ ਸਾਈਜ਼ ਫੋਟੋਆਂ ਸਮੇਤ ਇਸ ਪਲੇਸਮੈਂਟ ਕੈਂਪ ਵਿਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਉਠਾਉਣ।

Share post:

Subscribe

spot_imgspot_img

Popular

More like this
Related

पर्यटन की दृष्टि से होशियारपुर में असीमित संभावनाएं: कोमल मित्तल

पर्यटन की दृष्टि से होशियारपुर में असीमित संभावनाएं: कोमल...

ਸ੍ਰੀ ਸ਼ਿਵਰਾਤਰੀ ਉਤਸਵ : ਮੰਗਲਵਾਰ ਨੂੰ ਜ਼ਿਲ੍ਹੇ ਦੇ ਵਿਦਿਅਕ ਅਦਾਰਿਆਂ ’ਚ ਅੱਧੇ ਦਿਨ ਦੀ ਛੁੱਟੀ

ਹੁਸ਼ਿਆਰਪੁਰ, 24 ਫਰਵਰੀ: ਸ੍ਰੀ ਸ਼ਿਵਰਾਤਰੀ ਉਤਸਵ ਦੇ ਸਬੰਧ ਵਿਚ...