ਨਵੋਦਿਆ ਫਲਾਈ ‘ਚ ਛੇਵੀਂ ਜਮਾਤ ਲਈ ਰਜਿਸਟਰੇਸ਼ਨ 7 ਅਕਤੂਬਰ ਤੱਕ
ਹੁਸ਼ਿਆਰਪੁਰ, 25 ਸਤੰਬਰ:(TTT) ਆਧੁਨਿਕ ਅਤੇ ਮਿਆਰੀ ਸਿੱਖਿਆ ਦੇਣ ਲਈ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਫਲਾਹੀ ਵਿੱਚ ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਸਹਿ ਸਿੱਖਿਆ ਵਾਲੇ ਰਿਹਾਇਸ਼ੀ ਪੀ.ਐਮ ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ ਵਿੱਚ ਅਗਲੇ ਵਿਦਿਅਕ ਵਰ੍ਹੇ 2025- 26 ਦੀ ਛੇਵੀਂ ਜਮਾਤ ਲਈ ਇਸ ਵਿਦਿਅਕ ਵਰ੍ਹੇ 2024-25 ਵਿੱਚ ਪੰਜਵੀਂ ਜਮਾਤ ਵਿੱਚ ਪੜ੍ਹਦੇ ਵਿਦਿਆਰਥੀਆਂ ਲਈ ਆਨਲਾਈਨ ਰਜਿਸਟਰੇਸ਼ਨ ਦੀ ਤਰੀਕ 7 ਅਕਤੂਬਰ 2024 ਤੱਕ ਵਧਾਈ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਰੰਜੂ ਦੁੱਗਲ ਨੇ ਦੱਸਿਆ ਕਿ ਆਨਲਾਈਨ ਲਿੰਕ https://cbseitms.rcil.gov.in/nvs/Index/Registration ਹੈ। ਉਨ੍ਹਾਂ ਦੱਸਿਆ ਕਿ ਚੋਣ ਪ੍ਰੀਖਿਆ 18 ਜਨਵਰੀ 2025 ਨੂੰ ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਣ ਸੈਂਟਰਾਂ ਵਿੱਚ ਹੋਵੇਗੀ। ਰਜਿਸਟਰੇਸ਼ਨ ਕਰਨ ਤੋਂ ਪਹਿਲਾਂ ਪ੍ਰੌਸਪੈਕਟਸ ਵਿੱਚ ਸਾਰੀਆਂ ਸ਼ਰਤਾਂ ਪੜ੍ਹ ਲਈਆਂ ਜਾਣ।
ਉਨ੍ਹਾਂ ਦੱਸਿਆ ਕਿ ਰਜਿਸਟਰਡ ਉਮੀਦਵਾਰਾਂ ਦੁਆਰਾ ਆਨਲਾਈਨ ਅਰਜ਼ੀ ਫਾਰਮਾਂ ਵਿੱਚ ਲਿੰਗ, ਸ਼੍ਰੇਣੀ (ਆਮ/ਓ.ਬੀ.ਸੀ./ਐਸ.ਸੀ./ਐਸ.ਟੀ.), ਖੇਤਰ (ਪੇਂਡੂ/ਸ਼ਹਿਰੀ), ਅਪੰਗਤਾ ਅਤੇ ਪ੍ਰੀਖਿਆ ਦੇ ਮਾਧਿਅਮ ਦੇ ਖੇਤਰਾਂ ਵਿੱਚ ਸੋਧਾਂ ਕਰਨ ਲਈ ਸੁਧਾਰ ਵਿੰਡੋ ਆਨਲਾਈਨ ਅਰਜ਼ੀ ਜਮ੍ਹਾ ਕਰਨ ਦੀ ਆਖਰੀ ਮਿਤੀ ਤੋਂ ਬਾਅਦ ਦੋ ਦਿਨਾਂ ਲਈ ਖੁੱਲ੍ਹੀ ਰਹੇਗੀ।