-ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਸਗਤ ਤੱਕ ਹੋਵੇਗੀ ਰਜਿਸਟ੍ਰੇਸ਼ਨ : ਡੀ.ਸੀਂ
ਹੁਸ਼ਿਆਰਪੁਰ, 16 ਅਗਸਤ(ਬਜਰੰਗੀ ਪਾਂਡੇ):
ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ, ਭਾਰਤ ਸਰਕਾਰ ਵਲੋਂ ਪ੍ਰਾਪਤ ਪੱਤਰ ਅਨੁਸਾਰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਲਈ 31 ਅਗਸਤ 2023 ਤੱਕ ਆਨਲਾਈਨ ਰਜਿਸਟ੍ਰੇਸ਼ਨ ਕਰਵਾਈ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਇਹ ਪੁਰਸਕਾਰ ਹਰ ਸਾਲ ਉਨ੍ਹਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ, ਜਿਨ੍ਹਾਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ ਅਤੇ ਸਪੈਸ਼ਲ ਬੱਚੇ, ਜਿਨ੍ਹਾਂ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸੇਸ਼ ਅਸਾਧਾਰਨ ਉਪਲਬੱਧੀ ਹਾਸਲ ਕੀਤੀ ਹੋਵੇ। ਉਹ ਅਸਧਾਰਨ ਬੱਚੇ, ਜਿਨ੍ਹਾਂ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸੱਭਿਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ ਮੱਲ੍ਹਾਂ ਮਾਰੀਆਂ ਹੋਣ, ਰਾਸ਼ਟਰੀ ਪੱਧਰ ’ਤੇ ਮਾਨਤਾ ਦੇ ਹੱਕਦਾਰ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ ਅਰਜ਼ੀ ਦੇਣ ਦੀ ਅੰਤਿਮ ਮਿਤੀ ਤੱਕ 18 ਸਾਲ ਤੋਂ ਘੱਟ ਉਮਰ ਦੇ ਹਨ ਅਤੇ ਮੰਗੀ ਗਈ ਯੋਗਤਾ ਵਾਲੇ ਹਨ, ਉਹ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਰ ਦੀ ਵੈਬਸਾਈਟ https://awards.gov.in ’ਤੇੇ 31 ਅਗਸਤ ਤੱਕ ਆਪਣੀ ਰਜਿਸਟ੍ਰੇਸ਼ਨ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਅਵਾਰਡ ਵਿੱਚ ਇੱਕ ਮੈਡਲ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਜੀ ਵਲੋਂ ਦਿਤਾ ਜਾਂਦਾ ਹੈ। ਡਿਪਟੀ ਕਮਿਸ਼ਨਰ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਇਕ ਰਾਸ਼ਟਰੀ ਪੁਰਸਕਾਰ ਹੈ। ਇਸ ਲਈ ਜ਼ਿਲ੍ਹੇ ਦੇ ਅਜਿਹੇ ਬੱਚਿਆਂ ਦੀ ਰਜਿਸਟ੍ਰੇਸ਼ਨ ਕਰਵਾਈ ਜਾਵੇ ਤਾਂ ਜੋ ਇਨ੍ਹਾਂ ਬੱਚਿਆਂ ਨੂੰ ਇੱਕ ਵਖਰੀ ਪਹਿਚਾਣ ਮਿਲ ਸਕੇ।
YOU TUBE :
2.
3.