ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਣਤੰਤਰ ਦਿਵਸ।
(ਬਜਰੰਗੀ ਪਾਂਡੇ ):ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਅਤੇ ਸਕੂਲ ਪ੍ਰਿੰਸੀਪਲ ਡਾ. ਰਾਧਿਕਾ ਰਤਨ ਦੀ ਅਗਵਾਈ ਵਿੱਚ ਯੁਵਕ ਭਲਾਈ ਸੇਵਾਵਾਂ ਅਤੇ ਸੱਭਿਆਚਾਰਕ ਮਾਮਲੇ, ਐੱਨ.ਐੱਸ.ਐੱਸ,ਐੱਨ.ਸੀ.ਸੀ.ਸੀ ਅਤੇ ਏਕ ਭਾਰਤ ਸ਼੍ਰੇਸ਼ਠ ਭਾਰਤ ਵੱਲੋਂ ਆਈ.ਕਿਉ.ਏ.ਸੀ ਦੇ ਸਹਿਯੋਗ ਨਾਲ 75ਵਾਂ ਗਣਤੰਤਰ ਦਿਵਸ ਪੂਰੇ ਉਤਸ਼ਾਹ ਅਤੇ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਬੰਧਕ ਕਮੇਟੀ ਦੇ ਸਕੱਤਰ ਸ਼੍ਰੀ ਗੋਪਾਲ ਸ਼ਰਮਾ, ਸੰਯੁਕਤ ਸਕੱਤਰ ਤਿਲਕ ਰਾਜ ਸ਼ਰਮਾਂ, ਕੈਸ਼ੀਅਰ ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਐੱਨ.ਸੀ.ਸੀ ਕੈਡਿਟਾਂ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਕਾਲਜ ਕੈਂਪਸ ਵਿੱਚ ਮੁੱਖ ਮਹਿਮਾਨਾਂ ਵੱਲੋਂ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ, ਜਿਸ ਤੋਂ ਤੁਰੰਤ ਬਾਅਦ ਰਾਸ਼ਟਰੀ ਗੀਤ ਦਾ ਗਾਇਨ ਕੀਤਾ ਗਿਆ ਅਤੇ ਗੁਣਵਤਾਪੂਰਨ ਭਾਰਤ ਦਾ ਪ੍ਰਣ ਲਿਆ ਗਿਆ। ਇਸ ਮੌਕੇ ਸਕੂਲ ਅਤੇ ਕਾਲਜ ਦੇ ਅਧਿਆਪਕ ਅਤੇ ਨਾਨ-ਟੀਚਿੰਗ ਸਟਾਫ਼ ਹਾਜ਼ਰ ਸੀ।
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਣਤੰਤਰ ਦਿਵਸ।
Date: