“ਪੰਜਾਬ ਵਿੱਚ 21 ਤੋਂ 25 ਫਰਵਰੀ ਤੱਕ ਲਾਜਵੰਤੀ ਸਪੋਰਟਸ ਸਟੇਡੀਅਮ ‘ਚ ‘ਨੇਚਰ ਫੈਸਟ’ ਦੀਆਂ ਤਿਆਰੀਆਂ ਦੀ ਸਮੀਖਿਆ, ਡਿਪਟੀ ਕਮਿਸ਼ਨਰ ਨੇ ਦਿੱਤੇ ਦਿਸ਼ਾ-ਨਿਰਦੇਸ਼”

Date:

ਲਾਜਵੰਤੀ ਸਪੋਰਟਸ ਸਟੇਡੀਅਮ ’ਚ 100 ਦੇ ਕਰੀਬ ਵੱਖ-ਵੱਖ ਚੀਜਾਂ ਦੀ ਪੇਸ਼ਕਾਰੀ ਲਈ ਲੱਗਣਗੇ ਸਟਾਲ

ਹੁਸ਼ਿਆਰਪੁਰ, 19 ਫਰਵਰੀ : ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਅਤੇ ਜਿਲਾ ਪ੍ਰਸ਼ਾਸਨ ਵਲੋਂ ਸਥਾਨਕ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ 21 ਤੋਂ 25 ਫਰਵਰੀ ਤੱਕ ਕਰਵਾਏ ਜਾ ਰਹੇ ਨੇਚਰ ਫੈਸਟ ਦੀਆਂ ਤਿਆਰੀਆਂ ਨੂੰ ਦਿੱਤੇ ਜਾਂ ਰਹੇ ਅੰਤਮ ਰੂਪ ਦੀ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਸੰਬੰਧਤ ਅਧਿਕਾਰੀਆਂ ਸਮੇਤ ਸਟੇਡੀਅਮ ਵਿਖੇ ਸਮੀਖਿਆ ਕੀਤੀ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਕਿ ਨੇਚਰ ਫੈਸਟ ਦੌਰਾਨ ਲੋਕਾਂ ਲਈ ਖੁੱਲ੍ਹਾ ਪ੍ਰਵੇਸ਼ ਰਹੇਗਾ ਅਤੇ ਸਟੇਡੀਅਮ ਵਿਖੇ ਵੱਖ-ਵੱਖ ਚੀਜਾਂ, ਕਲਾਕ੍ਰਿਤੀਆਂ ਅਤੇ ਸਾਜੋ-ਸਾਮਾਨ ਦੀ ਪੇਸ਼ਕਾਰੀ ਕਰਦਟ 100 ਦੇ ਕਰੀਬ ਸਟਾਲ ਲੱਗਣਗੇ । ਉਨ੍ਹਾਂ ਦੱਸਿਆ ਕਿ ਪਹਿਲੇ ਦਿਨ ਪੰਜਾਬੀ ਗਾਇਕ ਅਲਾਪ ਸਿਕੰਦਰ ਅਤੇ 25 ਫਰਵਰੀ ਨੂੰ ਕੰਵਰ ਗਰੇਵਾਲ ਆਪਣੀ ਗਾਇਕੀ ਨਾਲ ਰੰਗ ਬੰਨਣਗੇ। ਪੰਜ ਦਿਨਾਂ ਨੇਚਰ ਫੈਸਟ ਦੀ ਸੁਰੂਆਤ ਲ21 ਫਰਵਰੀ ਨੂੰ ਪੌਂਗ ਡੈਮ ਵਿਖੇ ਬਰਡ ਵਾਚਿੰਗ ਨਾਲ ਫੈਸ ਦੀ ਸ਼ੁਰੂਆਤ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਜਿਲਾ ਵਾਸੀਆਂ ਨੂੰ ਫੈਸਟ ਦੀ ਰੌਣਕ ਵਧਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਲੋਕਾਂ ਲਈ ਇਹ ਫੈਸਟ ਬਹੁਤ ਹੀ ਮਨੋਰੰਜਕ ਰਹੇਗਾ । ਉਨ੍ਹਾਂ ਦੱਸਿਆ ਕਿ ਸੋਲਿਸ ਅਤੇ ਥਰੋਲੀ ਵਿਖੇ ਨਾਈਟ ਕੈਂਪਿੰਗ ਅਤੇ ਲਾਜਵੰਤੀ ਸਟੇਡੀਅਮ ਵਿਖੇ ਸਾਈਕਲੋਥੋਨ ਤੋਂ ਇਲਾਵਾ ਵਨ ਚੇਤਨਾਪਾਰਕ ਵਿਖੇ ਕਿਡਜ਼ ਕਾਰਨੀਵਾਲ ਹੋਵੇਗਾ। ਇਸੇ ਤਰ੍ਹਾਂ ਲ 23 ਫਰਵਰੀ ਨੂੰ ਸਟੇਡੀਅਮ ਵਿਖੇ ਭਾਰਤ ਬਨਾਮ ਪਾਕਿਸਤਾਨ ਮੈਚ ਦੀ ਸਕਰੀਨਿੰਗ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੂਕਾਨੇਟ ਵਿਖੇ ਆਫ਼ ਰੋਡਿੰਗਹੋਵੇਗੀ, ਜਿਸ ਵਿੱਚ ਭਾਗ ਲੈਣ ਵਾਲਿਆਂ ਦੀ ਸਹੂਲਤ ਲਈ ਲੋੜੀਂਦੇ ਇੰਤਜ਼ਾਮ ਕੀਤੇ ਜਾ ਰਹੇ ਹਨ। ਨੇਚਰ ਰੀਟ੍ਰੀਟ, ਚੌਹਾਲਵਿਖੇ ਲੋਕ ਬੂਟਿੰਗ ਅਤੇ ਜੰਗਲ ਸਫਾਰੀ ਦਾ ਆਨੰਦ ਮਾਨਣਗੇ। ਇਸੇ ਤਰ੍ਹਾਂ 25 ਫਰਵਰੀ ਦੀ ਸ਼ਾਮ ਨੂੰ ਗਾਇਕ ਕੰਵਰ ਗਰੇਵਾਲ ਆਪਣੇ ਫਨ ਦਾ ਮੁਜ਼ਾਹਰਾ ਕਰਨਗੇ ਜਿਸ ਉਪਰੰਤ ਨੇਚਰ ਫੈਸਟ ਦੀ ਸਮਾਪਤੀ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਸਟੇਡੀਅਮ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ ।

ਕੈਪਸ਼ਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ ਲਾਜਵੰਤੀ ਸਪੋਰਟਸ ਸਟੇਡੀਅਮ ਵਿਖੇ ਨੇਚਰ ਫੈਸਟ ਦੀਆਂ ਤਿਆਰੀਆਂ ਅਤੇ ਪ੍ਰਬੰਧਾਂ ਦੀ ਸਮੀਖਿਆ ਕਰਦੇ ਹੋਏ।

Share post:

Subscribe

spot_imgspot_img

Popular

More like this
Related

ਸਮਾਜ ਸੇਵੀ ਸੰਸਥਾਵਾਂ ਦਾ ਵਿਕਾਸ ਦੇ ਖੇਤਰ ‘ਚ ਵੱਡਾ ਯੋਗਦਾਨ: ਡਾ. ਰਵਜੋਤ ਸਿੰਘ

ਹੁਸ਼ਿਆਰਪੁਰ, 2 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ....