ਐਸ.ਜੀ.ਪੀ.ਸੀ. ਦੇ ਪ੍ਰਧਾਨ ਧਾਮੀ ਨੇ ਸਿੱਖ ਮਿਸ਼ਨਰੀ ਅਦਾਰਿਆਂ ’ਚ ਪੜ੍ਹੇ 37 ਸਿੱਖ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ
ਸ਼੍ਰੋਮਣੀ ਕਮੇਟੀ ਨੇ ਆਪਣੇ ਸਿੱਖ ਮਿਸ਼ਨਰੀ ਅਦਾਰਿਆਂ ਤੋਂ ਗੁਰਸਿੱਖੀ ਦੀ ਵਿੱਦਿਆ ਪ੍ਰਾਪਤ ਕਰਨ ਵਾਲੇ 37 ਸਿੱਖ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇ ਕੇ ਸਿੱਖੀ ਪ੍ਰਚਾਰ ਅਤੇ ਗੁਰਦੁਆਰਾ ਪ੍ਰਬੰਧ ਦੀਆਂ ਸੇਵਾਵਾਂ ਲਈ ਤੋਰਿਆ ਹੈ। ਇਨ੍ਹਾਂ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਅੱਜ ਮੁੱਖ ਦਫ਼ਤਰ ਵਿਖੇ ਦਿੱਤੇ ਗਏ। ਇਹ ਸਿੱਖ ਨੌਜਵਾਨ ਪਿਛਲੇ ਲਗਭਗ ਇੱਕ ਸਾਲ ਤੋਂ ਸ਼੍ਰੋਮਣੀ ਕਮੇਟੀ ਨਾਲ ਵਲੰਟੀਅਰ ਵਜੋਂ ਸੇਵਾਵਾਂ ਨਿਭਾਉਂਦੇ ਹੋਏ ਵੱਖ-ਵੱਖ ਖੇਤਰਾਂ ਵਿਚ ਸਿੱਖੀ ਪ੍ਰਚਾਰ ਦਾ ਕਾਰਜ ਕਰ ਰਹੇ ਸਨ।