
ਸਨਾਤਨ ਧਰਮ ਕਾਲਜ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ. ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ. ਸਵਿਤਾ ਗੁਪਤਾ ਏਰੀ ਦੇ ਮਾਰਗ ਦਰਸ਼ਨ ਅਤੇ ਰੈਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਡਾ. ਗੁਰਚਰਨ ਸਿੰਘ ਦਾ ਯੋਗ ਅਗਵਾਈ ਵਿਚ ਸਮਾਜਿਕ ਸੰਵੇਦਨਾ ਸਮੂਹ ਅਤੇ ਆਈ. ਕਿਊ.ਏ.ਸੀ. ਦੇ ਸਹਿਯੋਗ ਨਾਲ ਬਿਰਧ ਆਸ਼ਰਮ ਦਾ ਦੌਰਾ ਕੀਤਾ ਅਤੇ ਰੋਜ਼ਾਨਾ ਵਰਤੋਂ ਨਾਲ ਸੰਬੰਧਿਤ ਸਮਾਨ ਵੰਡਿਆ।

(TTT)ਕਾਲਜ ਦੁਆਰਾ ਖੁਸ਼ੀਆਂ ਫੈਲਾਉਣ ਅਤੇ ਸਮਾਜ ਦੇ ਪੱਛੜੇ ਵਰਗ ਦੇ ਚਿਹਰਿਆਂ ‘ਤੇ ਮੁਸਕਰਾਹਟ ਲਿਆਉਣ ਦੇ ਮਕਸਦ ਦੀ ਪੂਰਤੀ ਲਈ ਇਸ ਦੌਰੇ ਦਾ ਆਯੋਜਨ ਕੀਤਾ ਗਿਆ। ਪਿ੍ੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਦੱਸਿਆ ਕਿ ਕਾਲਜ ਹਮੇਸ਼ਾ ਸਮਾਜ ਵਿੱਚ ਸਕਾਰਾਤਮਕਤਾ ਫੈਲਾਉਣ ਦੀ ਕੋਸ਼ਿਸ਼ ਕਰਦਾ ਹੈ ਅਤੇ ਰੈਡ ਰੀਬਨ ਕਲੱਬ ਦਾ ਇਹ ਵਿਸ਼ੇਸ਼ ਯਤਨ ਸਮਾਜ ਵਿੱਚ ਸਕਾਰਾਤਮਕ ਤਬਦੀਲੀ ਲਿਆਉਣ ਲਈ ਇੱਕ ਮਹੱਤਵਪੂਰਣ ਕਦਮ ਹੈ। ਇਸ ਨਾਲ ਨਾ ਸਿਰਫ਼ ਬਿਰਧ ਆਸ਼ਰਮ ਵਿੱਚ ਰਹਿ ਰਹੇ ਲੋਕਾਂ ਦੀਆਂ ਭੌਤਿਕ ਲੋੜਾਂ ਦੀ ਪੂਰਤੀ ਹੁੰਦੀ ਹੈ, ਸਗੋਂ ਉਨ੍ਹਾਂ ਨੂੰ ਇਹ ਅਹਿਸਾਸ ਵੀ ਹੁੰਦਾ ਹੈ ਕਿ ਉਹ ਇਕੱਲੇ ਨਹੀਂ ਹਨ। ਇਸ ਦੌਰੇ ਦੌਰਾਨ ਡਾ. ਪਰਮਵੀਰ ਸਿੰਘ ਅਤੇ ਸਹਾਇਕ ਪ੍ਰੋ. ਨੇਹਾ ਵਸ਼ਿਸ਼ਟ ਵੀ ਟੀਮ ਦਾ ਹਿੱਸਾ ਸਨ।

