
(TTT)ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ: ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ: ਸਵਿਤਾ ਗੁਪਤਾ ਏਰੀ ਦੇ ਮਾਰਗਦਰਸ਼ਨ ਵਿੱਚ ਕਾਲਜ ਦੇ ਬੀ.ਬੀ.ਏ ਭਾਗ ਦੂਜਾ ਦੇ ਵਿਦਿਆਰਥੀ ਸੂਰਜ ਅਤੇ ਬੀ.ਸੀ ਏ ਭਾਗ ਤੀਜਾ ਦੇ ਵਿਦਿਆਰਥੀ ਦਿਸ਼ਾਂਤ ਸ਼ਰਮਾ ਨੇ ਲਾਜਵੰਤੀ ਸਟੇਡੀਅਮ ਵਿੱਚ ਹੋਏ ਜ਼ਿਲ੍ਹਾ ਪੱਧਰੀ ਕਿੱਕ ਬਾਕਸਿੰਗ ਮੁਕਾਬਲੇ ਵਿੱਚ ਹਿੱਸਾ ਲਿਆ।

ਇਸ ਮੁਕਾਬਲੇ ਵਿੱਚ ਸੂਰਜ ਨੇ ਹੈਵੀ ਵੇਟ ਫੁੱਲ ਕਾਂਟੈਕਟ ਕੈਟਾਗਰੀ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਜਿੱਤਿਆ ਅਤੇ ਦਿਸ਼ਾਂਤ ਸ਼ਰਮਾ ਨੇ ਹੈਵੀ ਵੇਟ ਲੋ ਕਾਂਟੈਕਟ ਕੈਟਾਗਰੀ ਵਿੱਚ ਭਾਗ ਲੈ ਕੇ ਸੋਨੇ ਦਾ ਤਗਮਾ ਜਿੱਤਿਆ। ਇਸ ਪ੍ਰਾਪਤੀ ਨਾਲ, ਇਨ੍ਹਾਂ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਆਪਣਾ, ਆਪਣੇ ਮਾਪਿਆਂ ਦਾ ਅਤੇ ਆਪਣੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਇਸ ਤੋਂ ਪਹਿਲਾਂ ਵੀ ਸੂਰਜ ਖੇਡਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਚੁੱਕਾ ਹੈ ਅਤੇ 50+ ਸੋਨ, 30+ ਚਾਂਦੀ ਅਤੇ 10+ ਕਾਂਸੀ ਦੇ ਤਗਮੇ ਜਿੱਤ ਚੁੱਕਾ ਹੈ। ਇਨ੍ਹਾਂ ਵਿਦਿਆਰਥੀਆਂ ਦੀ ਇਸ ਪ੍ਰਾਪਤੀ ‘ਤੇ ਪ੍ਰਿੰਸੀਪਲ ਡਾ. ਸਵਿਤਾ ਗੁਪਤਾ ਏਰੀ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਪੂਰੇ ਕਾਲਜ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਨ੍ਹਾਂ ਦੀ ਇਹ ਮਹੱਤਵਪੂਰਨ ਪ੍ਰਾਪਤੀ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ।

