ਹੁਸ਼ਿਆਰਪੁਰ (ਬਜਰੰਗੀ ਪਾਂਡੇ): ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਬੀ.ਸੀ.ਏ ਪੰਜਵੇਂ ਸਮੈਸਟਰ ਦੀ ਵਿਦਿਆਰਥਣ ਨੈਨਾ ਨੇ 82% ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ ਸਥਾਨ, ਰਾਧਿਕਾ ਭਾਰਦਵਾਜ ਨੇ 73% ਅੰਕ ਲੈ ਕੇ ਕਾਲਜ ਵਿੱਚੋਂ ਦੂਜਾ ਸਥਾਨ ਅਤੇ ਅਸ਼ਵਨੀ ਕੁਮਾਰੀ ਨੇ 69.5% ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ।
ਇਨ੍ਹਾਂ ਹੋਣਹਾਰ ਨੇ ਵਿਦਿਆਰਥਣਾਂ ਨੇ ਇਸ ਪ੍ਰਾਪਤੀ ਰਾਹੀਂ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ। ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾਂ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾਂ, ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਨੇ ਇਸ ਮੌਕੇ ਕੰਪਿਊਟਰ ਵਿਭਾਗ ਦੇ ਮੁਖੀ ਪ੍ਰੋ. ਨਿਸ਼ਾ ਅਰੋੜਾ ਅਤੇ ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।