ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੀ ਅਗਵਾਈ ਹੇਠ ਸਵੱਛ ਭਾਰਤ ਅਭਿਆਨ ਤਹਿਤ ਐੱਨ.ਐੱਸ.ਐੱਸ., ਵਾਤਾਵਰਨ ਕਲੱਬ ਵੱਲੋਂ ਨਗਰ ਨਿਗਮ ਹੁਸ਼ਿਆਰਪੁਰ ਅਤੇ ਆਈ.ਕਿਊ.ਏ.ਸੀ.ਦੇ ਸਹਿਯੋਗ ਨਾਲ ਕਾਲਜ ਕੈਂਪਸ ਵਿੱਚ ਪਲਾਸਟਿਕ ਰਹਿਤ ਸਫ਼ਾਈ ਮੁਹਿੰਮ ਚਲਾਈ ਗਈ।
ਨਗਰ ਨਿਗਮ ਦੀ ਟੀਮ ਜਿਸ ਵਿੱਚ ਸ਼੍ਰੀਮਤੀ ਮੀਨਾ ਕੁਮਾਰੀ, ਜੋਤੀ ਕਾਲੀਆ ਅਤੇ ਜਸਵਿੰਦਰ ਕੌਰ ਸ਼ਾਮਿਲ ਸਨ, ਉਨ੍ਹਾਂ ਨੇ ਕਾਲਜ ਕੈਂਪਸ ਵਿੱਚੋਂ ਪਲਾਸਟਿਕ ਦੀਆਂ ਸਿੰਗਲ ਯੂਜ ਵਸਤੂਆਂ ਇਕੱਠੀਆਂ ਕੀਤੀਆਂ। ਐੱਨ.ਐੱਸ.ਐੱਸ ਪੋ੍ਗਰਾਮ ਅਫਸਰ ਪੋ੍.ਮਨਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਦੇ ਹੋਏ ਵਿਦਿਆਰਥੀਆਂ ਨੂੰ ਇਸ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ। ਇਸ ਮੌਕੇ ਡਾ. ਕੰਵਰਦੀਪ ਸਿੰਘ ਧਾਲੀਵਾਲ, ਪ੍ਰੋ. ਹਰਜੋਤ ਕੌਰ ਅਤੇ ਪ੍ਰੋ. ਰਾਮਚੰਦ ਮੌਜੂਦ ਸਨ। ਇਸ ਵਿੱਚ ਪ੍ਰੋਗਰਾਮ ਵਿੱਚ ਐੱਨ.ਐੱਸ.ਐੱਸ ਵਲੰਟੀਅਰਾਂ ਨੇ ਵੱਧ ਚੜ੍ਹ ਕੇ ਭਾਗ ਲਿਆ।