News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਬੀ. ਬੀ. ਏ.ਦੂਜੇ ਸਮੈਸਟਰ ਦਾ ਸ਼ਾਨਦਾਰ ਨਤੀਜਾ |

ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਬੀ. ਬੀ. ਏ.ਦੂਜੇ ਸਮੈਸਟਰ ਦਾ ਸ਼ਾਨਦਾਰ ਨਤੀਜਾ।

ਹੁਸ਼ਿਆਰਪੁਰ 24 ਜੁਲਾਈ (ਬਜਰੰਗੀ ਪਾਂਡੇ): ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਦੇ ਕਾਰਜਕਾਰੀ ਪ੍ਰਿੰਸੀਪਲ ਸ੍ਰੀ ਪ੍ਰਸ਼ਾਂਤ ਸੇਠੀ ਨੇ ਦੱਸਿਆ ਕਿ ਬੀ. ਬੀ.ਏ.ਦੂਜੇ ਸਮੈਸਟਰ ਦੀ ਵਿਦਿਆਰਥਣ ਸੁਹਾਨੀ ਸ਼ਰਮਾ ਨੇ 80% ਅੰਕ ਲੈ ਕੇ ਜ਼ਿਲ੍ਹੇ ਅਤੇ ਕਾਲਜ ਵਿੱਚੋਂ ਪਹਿਲਾ ਸਥਾਨ , ਦਿਕਸ਼ਿਤਾ ਕੁਮਾਰ ਨੇ 72.5% ਅੰਕ ਲੈ ਕੇ ਜ਼ਿਲ੍ਹੇ ਵਿੱਚੋਂ ਤੀਸਰਾ ਅਤੇ ਕਾਲਜ ਵਿੱਚੋਂ ਦੂਸਰਾ ਸਥਾਨ, ਮੁਸਕਾਨ ਸ਼ਰਮਾ ਨੇ ਨੇ 68.5% ਅੰਕ ਲੈ ਕੇ ਕਾਲਜ ਵਿੱਚੋਂ ਤੀਸਰਾ ਸਥਾਨ ਹਾਸਲ ਕੀਤਾ।ਇਨ੍ਹਾਂ ਹੋਣਹਾਰ ਵਿਦਿਆਰਥਣਾਂ ਨੇ ਆਪਣਾ, ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਰੌਸ਼ਨ ਕੀਤਾ ਹੈ। ਕਾਲਜ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਸ੍ਰੀਮਤੀ ਹੇਮਾ ਸ਼ਰਮਾ, ਸਕੱਤਰ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰਸ਼ਾਂਤ ਸੇਠੀ ਨੇ ਸਬੰਧਿਤ ਵਿਭਾਗ ਦੇ ਮੁਖੀ ਸਹਾਇਕ ਪ੍ਰੋਫੈਸਰ ਜੋਤੀ ਬਾਲਾ ਅਤੇ ਹੋਣਹਾਰ ਵਿਦਿਆਰਥਣਾਂ ਨੂੰ ਵਧਾਈ ਦਿੱਤੀ।