ਸੰਗਰੂਰ ਜ਼ਹਿਰੀਲੀ ਸ਼ਰਾਬ ਮਾਮਲਾ: ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਮੁੱਖ ਸਕੱਤਰ ਤੇ ਡੀਜੀਪੀ ਤੋਂ ਮੰਗੀ ਰਿਪੋਰਟ.
(TTT)ਪੰਜਾਬ ਦੇ ਮੁੱਖ
ਚੋਣ ਅਧਿਕਾਰੀ ਰਾਹੀਂ ਭਾਰਤੀ ਚੋਣ ਕਮਿਸ਼ਨ ਨੇ ਸ਼ਨੀਵਾਰ ਨੂੰ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਤੋਂ ਸੰਗਰੂਰ ਦੇ ਜ਼ਹਿਰੀਲੀ ਸ਼ਰਾਬ ਦੁਖਾਂਤ ਮਾਮਲੇ ਦੀ ਤੁਰੰਤ ਰਿਪੋਰਟ ਮੰਗੀ ਹੈ। ਕਮਿਸ਼ਨ ਦੀ ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ 20 ਦੇ ਕਰੀਬ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਲੋਕ ਸੰਗਰੂਰ ਅਤੇ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਪੰਜਾਬ ਦੇ ਮੁੱਖ ਸਕੱਤਰ ਅਤੇ ਡੀਜੀਪੀ ਪੰਜਾਬ ਨੂੰ ਇੱਕ ਪੱਤਰ ਲਿਖ ਕੇ ਇਸ ਸਮੁੱਚੇ ਘਟਨਾਕ੍ਰਮ ਬਾਰੇ ਤੁਰੰਤ ਮੁੱਢਲੀ ਰਿਪੋਰਟ ਅਤੇ ਵਿਸਤ੍ਰਿਤ ਰਿਪੋਰਟ ਅੱਜ ਹੀ ਦੇਣ ਲਈ ਕਿਹਾ ਹੈ ਤਾਂ ਜੋ ਇਸ ਬਾਬਤ ਭਾਰਤੀ ਚੋਣ ਕਮਿਸ਼ਨ ਨੂੰ ਜਾਣੂੰ ਕਰਵਾਇਆ ਜਾ ਸਕੇ।