News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

 ਸੰਤ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਨੇ ਰੈੱਡ ਕਰਾਸ ਦੇ  ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

 ਸੰਤ ਸਾਵਨ ਕਿਰਪਾਲ ਰੂਹਾਨੀ ਮਿਸ਼ਨ ਨੇ ਰੈੱਡ ਕਰਾਸ ਦੇ  ‘ਸਾਂਝੀ ਰਸੋਈ’ ਪ੍ਰੋਜੈਕਟ ’ਚ ਪਾਇਆ ਯੋਗਦਾਨ

ਹੁਸ਼ਿਆਰਪੁਰ, 24 ਅਗਸਤ :

ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਕੋਮਲ ਮਿੱਤਲ ਦੀ ਰਹਿਨੁਮਾਈ ਅਤੇ ਯੋਗ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 300 ਤੋਂ 400 ਗਰੀਬ/ਲੋੜਵੰਦ/ਬੇਘਰੇ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਸੰਤ ਸਾਵਨ ਕਿਰਪਾਲ ਰੂਹਾਨੀ ਮਿਸ਼ਨ, ਸ਼ਾਲੀਮਾਰ ਨਗਰ, ਹੁਸ਼ਿਆਰਪੁਰ ਵਲੋਂ ਆਪਣੇ ਗੁਰੂ ਮਹਾਰਾਜ ਜੀ ਦੀ ਬਰਸੀ ਦੇ ਸਬੰਧ ਵਿਚ 5100  ਰੁਪਏ ਦੀ ਰਕਮ ਦਾਨ ਵਜੋਂ ਮੁਹੱਈਆ ਕਰਵਾਈ ਗਈ ਹੈ।

ਮੰਗੇਸ਼ ਸੂਦ ਨੇ ਦੱਸਿਆਂ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ  ਦਾਨੀ ਸੱਜਣਾਂ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵਲੋਂ ਜਿਥੇ “ਬੁੱਕ-ਏ-ਡੇਅ” ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ ਵਰੇ੍ਹਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾ ਕੇ  ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਂਝੀ ਰਸੋਈ ਲੋੜਵੰਦ/ਗਰੀਬ/ਬੇਘਰੇ ਵਿਅਕਤੀਆਂ ਦੀ ਸਹਾਇਤਾ ਲਈ ਇਕ ਬਹੁਤ ਹੀ ਲਾਭਦਾਇਕ ਪ੍ਰੋਜੈਕਟ ਹੈ। ਇਸ ਲਈ ਉਨ੍ਹਾਂ ਇਸ ਪ੍ਰੋਜੈਕਟ ਨੂੰ ਲਗਾਤਾਰ ਚਾਲੂ ਰੱਖਣ ਲਈ ਜ਼ਿਲ੍ਹਾ ਹੁਸ਼ਿਆਰਪੁਰ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਉਹ ਆਪਣਾ ਵੱਡਮੁੱਲਾ ਸਹਿਯੋਗ ਦੇਣ। ਇਸ ਮੌਕੇ ਸਾਹਿਲ ਸਾਂਪਲਾ, ਜੇਲ੍ਹ ਸੁਪਰਡੈਂਟ ਜੋਗਿੰਦਰ ਪਾਲ, ਸੈਕਟਰੀ ਐਸ.ਕੇ.ਆਰ.ਐਮ, ਪਰਮਜੀਤ ਰਾਏ, ਸੁਨੀਸ਼ ਵਰਮਾ, ਸÇਲੰਦਰ ਸਿੰਘ, ਪਰਮਿੰਦਰ ਸਿੰਘ ਸ਼ਾਹੀ, ਗੁਰਲਾਲ ਸਿੰਘ ਸ਼ਾਹੀ, ਠਾਕੁਰ ਦਾਸ, ਦਵਿੰਦਰ, ਜਤਿੰਦਰ, ਨਵੀਨ ਵਰਮਾ, ਰਾਜੀਵ ਬਜਾਜ, ਅਤੇ ਸਰਬਜੀਤ ਵੀ ਹਾਜ਼ਰ ਸਨ।

                                                                                                          ——