ਪਹਿਲੀ ਵਾਰੀ ਹੀ ਪੇਸ਼ ਹੋਏ ਨਸ਼ੇ ਨੂੰ ‘ਨਾਂਹ’ ਕਹਿਣਾ ਹੀ ਇਸ ਦਲਦਲ ਵਿੱਚ ਫੱਸਣ ਤੋਂ ਬਚਾਅ ਸਕਦਾ ਹੈ: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ

Date:

ਪਹਿਲੀ ਵਾਰੀ ਹੀ ਪੇਸ਼ ਹੋਏ ਨਸ਼ੇ ਨੂੰ ‘ਨਾਂਹ’ ਕਹਿਣਾ ਹੀ ਇਸ ਦਲਦਲ ਵਿੱਚ ਫੱਸਣ ਤੋਂ ਬਚਾਅ ਸਕਦਾ ਹੈ: ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ

ਸਿਹਤ ਵਿਭਾਗ ਵਲੋਂ ਨਸ਼ਾ ਛਡਾਊ ਕੇਂਦਰ , ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਨਸ਼ਾ ਰੋਗੀ ਦਾ ਇਲਾਜ਼ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ : ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ

ਹੁਸ਼ਿਆਰਪੁਰ 03 ਸਤੰਬਰ 2024 (TTT) ਸ਼੍ਰੀਮਤੀ ਕੋਮਲ ਮਿੱਤਲ ਆਈ.ਏ.ਐਸ. ਡਿਪਟੀ ਕਮਿਸ਼ਨਰ ਕਮ ਚੇਅਰਪਰਸਨ ਜਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇਂਦਰ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡੀਐਮਸੀ ਡਾ.ਹਰਬੰਸ ਕੌਰ ਦੀ ਯੋਗ ਅਗਵਾਈ ਵਿੱਚ ਹੁਸ਼ਿਆਰਪੁਰ ਆਟੋਮੋਬਾਇਲ ਸਿੰਗੜੀਵਾਲਾ ਵਿਖੇ ਨਸ਼ਾ ਮੁਕਤੀ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਜਿਸ ਵਿੱਚ ਮਾਨਯੋਗ ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਜੀ ਮੁੱਖ ਮਹਿਮਾਨ ਵੱਜੋਂ ਸ਼ਾਮਲ ਹੋਏ। ਇਸ ਦੌਰਾਨ ਉਹਨਾਂ ਦੇ ਨਾਲ ਸਿਹਤ ਵਿਭਾਗ ਵੱਲੋਂ ਮੈਡੀਕਲ ਅਫਸਰ ਮੁੜ ਵਸੇਬਾ ਕੇਂਦਰ ਡਾ. ਸਾਹਿਲਦੀਪ ਸਲਣ, ਡਿਪਟੀ ਮਾਸ ਮੀਡੀਆ ਅਫਸਰ ਡਾ. ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫਸਰ ਰਮਨਦੀਪ ਕੌਰ, ਮੈਨੇਜਰ ਰਿਹੈਬਲੀਟੇਸ਼ਨ ਸੈੰਟਰ ਨਿਸ਼ਾ ਰਾਣੀ, ਜਿਲਾ ਬੀਸੀਸੀ ਕੋਆਰਡੀਨੇਟਰ ਅਮਨਦੀਪ ਸਿੰਘ, ਕਾਊਂਸਲਰ ਰਾਜਵਿੰਦਰ ਕੌਰ ਅਤੇ ਕਾਊਂਸਲਰ ਪ੍ਰਸ਼ਾਂਤ ਆਦੀਆ ਸ਼ਾਮਿਲ ਹੋਏ। ਹੁਸ਼ਿਆਰਪੁਰ ਆਟੋਮੋਬਾਇਲ ਦੇ ਐਮਡੀ ਸ੍ਰੀ ਗੁਰਪ੍ਰੀਤ ਸਿੰਘ ਅਤੇ ਸੀਓਓ ਸ੍ਰੀ ਅਖਿਲੇਸ਼ ਸੂਦ ਦੇ ਸਹਿਯੋਗ ਨਾਲ ਆਯੋਜਿਤ ਕੀਤੇ ਗਏ ਇਸ ਸੈਮੀਨਾਰ ਵਿੱਚ ਹੁਸ਼ਿਆਰਪੁਰ ਆਟੋਮੋਬਾਇਲ ਦੇ ਸੀਐਫਓ ਸ੍ਰੀ ਰਵੀ ਰਾਣਾ, ਪੀਆਰਓ ਸ੍ਰੀ ਸੋਹਨ ਲਾਲ, ਜਨਰਲ ਮੈਨੇਜਰ ਸ੍ਰੀ ਹਰਜੀਤ ਸਿੰਘ, ਸ੍ਰੀ ਜੀਬੀ ਸਿੰਘ, ਸ੍ਰੀ ਮੁਨੀਸ਼ ਭਾਰਗਵ, ਸ੍ਰੀ ਅਜੀਤਪਾਲ ਸਿੰਘ ਅਤੇ ਭਾਰੀ ਗਿਣਤੀ ਵਿੱਚ ਆਟੋਮੋਬਾਇਲ ਦੇ ਕਰਮਚਾਰੀ ਸ਼ਾਮਿਲ ਹੋਏ।

ਡਾ.ਪਵਨ ਕੁਮਾਰ ਸ਼ਗੋਤਰਾ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ਾ ਸਿਰਫ ਇੱਕ ਬੰਦੇ ਦਾ ਹੀ ਨਹੀਂ ਸਗੋਂ ਸਾਰੇ ਪਰਿਵਾਰ ਦਾ ਜੀਵਨ ਬਰਬਾਦ ਕਰ ਦਿੰਦਾ ਹੈ। ਇਹ ਇੱਕ ਮਾਨਸਿਕ ਬੀਮਾਰੀ ਹੈ ਜਿਸ ਨੂੰ ਸਹੀ ਇਲਾਜ ਨਾਲ ਹਮੇਸ਼ਾ ਲਈ ਛੱਡਿਆ ਜਾ ਸਕਦਾ ਹੈ। ਸਿਹਤ ਵਿਭਾਗ ਵੱਲੋਂ ਸਮਾਜ ਵਿੱਚੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਵੱਖ-ਵੱਖ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ। ਪਹਿਲੀ ਵਾਰੀ ਹੀ ਪੇਸ਼ ਹੋਏ ਨਸ਼ੇ ਨੂੰ ‘ਨਾਂਹ’ ਕਹਿਣਾ ਹੀ ਇਸ ਦਲਦਲ ਵਿੱਚ ਫੱਸਣ ਤੋਂ ਬਚਾਅ ਸਕਦਾ ਹੈ।

ਡਿਪਟੀ ਮੈਡੀਕਲ ਕਮਿਸ਼ਨਰ ਡਾ. ਹਰਬੰਸ ਕੌਰ ਨੇ ਕਿਹਾ ਕਿ ਸਮਾਜ ਨੂੰ ਨਸ਼ੇ ਵਰਗੀਆਂ ਅਲਾਮਤਾਂ ਤੋਂ ਬਚਾਉਣ ਲਈ ਸਾਂਝੇ ਤੌਰ ਉਪਰਾਲਿਆਂ ਦੀ ਲੋੜ ਹੈ, ਤਾਂ ਕਿ ਅਸੀਂ ਆਪਣੀ ਅਗਲੀ ਪੀੜ੍ਹੀ ਨੂੰ ਬਚਾ ਸਕੀਏ ਤੇ ਉਹਨਾਂ ਨੂੰ ਦਸ ਸਕੀਏ ਕਿ ਜਿੰਦਗੀ ਬਹੁਤ ਕੀਮਤੀ ਹੈ ਇਸਨੂੰ ਨਸ਼ਿਆਂ ਵਿੱਚ ਨਾ ਰੋਲੀਏ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਨਸ਼ਾ ਛਡਾਊ ਕੇਂਦਰ, ਮੁੜ ਵਸੇਬਾ ਕੇਂਦਰ ਅਤੇ ਓਟ ਕਲੀਨਿਕਾਂ ਵਿੱਚ ਨਸ਼ਾ ਰੋਗੀ ਦਾ ਇਲਾਜ਼ ਬਿਲਕੁਲ ਮੁਫ਼ਤ ਕੀਤਾ ਜਾਂਦਾ ਹੈ। ਇਸਦੇ ਨਾਲ ਹੀ ਮਰੀਜ਼ ਅਤੇ ਉਸ ਦੇ ਪਰਿਵਾਰ ਦੀ ਕਾਊਂਸਲਿੰਗ ਕੀਤੀ ਡਿਪਟੀ ਮਾਸ ਮੀਡੀਆ ਅਫਸਰ ਡਾ. ਤ੍ਰਿਪਤਾ ਦੇਵੀ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨਸ਼ਾ ਇੱਕ ਸਮਾਜਿਕ ਬੁਰਾਈ ਹੈ ਇਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਭਵਿੱਖਤ ਪੀੜੀ ਨੂੰ ਨਸ਼ਿਆਂ ਤੋਂ ਸੁਰੱਖਿਅਤ ਰੱਖਣ ਲਈ ਸਾਨੂੰ ਸਾਰਿਆਂ ਨੂੰ ਜਾਗਰੂਕ ਹੋਣਾ ਪਵੇਗਾ। ਇੱਕ ਜਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਆਪਣੇ ਆਲੇ ਦਵਾਲੇ ਕੋਈ ਵੀ ਅਜਿਹਾ ਵਿਅਕਤੀ ਮਿਲਦਾ ਹੈ ਜੋ ਨਸ਼ੇ ਦੀ ਬਿਮਾਰੀ ਤੋਂ ਪੀੜਿਤ ਹੈ ਤਾਂ ਉਸ ਨੂੰ ਨੇੜੇ ਦੇ ਸਿਹਤ ਕੇਂਦਰ ਵਿਚ ਇਲਾਜ਼ ਲਈ ਪ੍ਰੇਰਿਤ ਕਰੋ ਮੈਨੇਜਰ ਨਿਸ਼ਾ ਰਾਣੀ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਨਸ਼ਿਆਂ ਨਾਲ ਪੀੜਤ ਵਿਅਕਤੀ ਇੱਕ ਕਿਸਮ ਦਾ ਮਰੀਜ਼ ਹੁੰਦਾ ਹੈ ਜਿਸਨੂੰ ਕਿ ਇਲਾਜ ਦੀ ਸਖਤ ਜਰੂਰਤ ਹੁੰਦੀ ਹੈ ਅਤੇ ਸਮਾਜ ਦੀ ਵੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਉਸ ਨਾਲ ਵਿਤਕਰੇ ਦੀ ਥਾਂ ਤੇ ਪਿਆਰ ਅਤੇ ਅਪਣੱਤ ਦੀ ਭਾਵਨਾ ਨਾਲ ਉਸਨੂੰ ਇਸ ਸਮੱਸਿਆ ਵਿਚੋਂ ਕੱਢਣ ਦਾ ਯਤਨ ਕਰੇ।
ਕਾਊਂਸਲਰ ਪ੍ਰਸ਼ਾਂਤ ਆਦੀਆ ਨੇ ਕਿਹਾ ਕਿ ਨੌਜਵਾਨ ਪੀੜੀ ਲਚਰਤਾ, ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਦਲਦਲ ਵਿੱਚ ਫੱਸਦੀ ਜਾ ਰਹੀ ਹੈ। ਜਿਸਦੇ ਨਾਲ ਸਿਹਤ ਅਤੇ ਹੋਰ ਸਮਾਜਿਕ ਕਦਰਾਂ ਕੀਮਤਾ ’ਚ ਗਿਰਾਵਟ ਆ ਰਹੀ ਹੈ।ਕਾਊਂਸਲਰ ਰਾਜਵਿੰਦਰ ਕੌਰ ਨੇ ਨਸ਼ਾ ਮੁਕਤ ਭਾਰਤ ਮੁਹਿੰਮ ਦੇ ਤਹਿਤ ਸਰਕਾਰੀ ਤੌਰ ਤੇ ਮਿਲਣ ਵਾਲੀਆਂ ਸਹੂਲਤਾਂ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ।

ਹੁਸ਼ਿਆਰਪੁਰ ਆਟੋਮੋਬਾਇਲ ਦੇ ਸੀਓਓ ਸ੍ਰੀ ਅਖਿਲੇਸ਼ ਸੂਦ ਨੇ ਸਿਹਤ ਵਿਭਾਗ ਦੇ ਸਮੂਹ ਅਧਿਕਾਰੀਆਂ ਦਾ ਨਸ਼ਿਆਂ ਤੋਂ ਬਚਾਅ ਅਤੇ ਇਸਦੇ ਇਲਾਜ ਬਾਰੇ ਭਰਪੂਰ ਜਾਣਕਾਰੀ ਸਾਂਝੀ ਕਰਨ ਲਈ ਧੰਨਵਾਦ ਕੀਤਾ ਅਤੇ ਉਹਨਾਂ ਵੱਲੋਂ ਵੀ ਇਸ ਮੁਹਿੰਮ ਵਿੱਚ ਪੂਰਣ ਸਹਿਯੋਗ ਦੇਣ ਦਾ ਭਰੋਸਾ ਦਿੱਤ ਅੰਤ ਵਿੱਚ ਕਾਊਂਸਲਰ ਪ੍ਰਸ਼ਾਂਤ ਆਦੀਆ ਵੱਲੋਂ ਹਾਜ਼ਰੀਨ ਨੂੰ ਨਸ਼ਾ ਮੁਕਤ ਜੀਵਨ ਬਿਤਾਉਣ ਦੀ ਸਹੁੰ ਚੁਕਾਈ ਗਈ।

Share post:

Subscribe

spot_imgspot_img

Popular

More like this
Related

होली की रात पत्नी ने पति की गला दबाकर कर दी हत्या

जिला कांगड़ा में होली की रात पत्नी ने...

रोटरी क्लब के प्रधान विजय कुमार की प्रधानगी में एक समारोह का किया गया आयोजन

होशियारपुर, रोटरी क्लब होशियारपुर सैंट्रल के प्रैस सचिव नरेश...