18ਵੀਂ ਲੋਕਸਭਾ ਦਾ ਪਹਿਲੇ ਇਜਲਾਸ ਦਾ ਦੂਜਾ ਦਿਨ, ਭਲਕੇ ਹੋਵੇਗੀ ਸਪੀਕਰ ਦੀ ਚੋਣ
(TTT)ਲੋਕ ਸਭਾ ਚੋਣਾਂ 2024 ਤੋਂ ਬਾਅਦ ਸੰਸਦ ਦਾ ਪਹਿਲਾ ਸੈਸ਼ਨ 24 ਜੂਨ ਤੋਂ ਸ਼ੁਰੂ ਹੋ ਗਿਆ ਹੈ। ਸੋਮਵਾਰ ਨੂੰ ਪ੍ਰੋਟੇਮ ਸਪੀਕਰ ਭਰਤਰਿਹਰੀ ਮਹਿਤਾਬ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਕੈਬਨਿਟ ਮੰਤਰੀਆਂ ਨੂੰ ਸੰਸਦ ਮੈਂਬਰ ਵਜੋਂ ਸਹੁੰ ਚੁਕਾਈ। ਹੁਣ ਸਾਰਿਆਂ ਦੀਆਂ ਨਜ਼ਰਾਂ ਲੋਕ ਸਭਾ ਸਪੀਕਰ ਦੀ ਚੋਣ ‘ਤੇ ਟਿਕੀਆਂ ਹੋਈਆਂ ਹਨ। ਦੱਸ ਦਈਏ ਕਿ ਐਨਡੀਏ ਅੱਜ ਦੁਪਹਿਰ ਤੱਕ ਆਪਣੇ ਉਮੀਦਵਾਰ ਦੇ ਨਾਂ ਦਾ ਐਲਾਨ ਕਰੇਗੀ।
ਪ੍ਰਧਾਨ ਮੰਤਰੀ ਮੋਦੀ ਐਨਡੀਏ ਉਮੀਦਵਾਰ ਦੇ ਨਾਮ ਦਾ ਪ੍ਰਸਤਾਵ ਕਰਨਗੇ। ਪਰ ਜੇਕਰ ਵਿਰੋਧੀ ਧਿਰ ਇਸ ਨਾਂ ਨਾਲ ਸਹਿਮਤ ਨਹੀਂ ਹੁੰਦੀ ਤਾਂ ਸਮੱਸਿਆ ਖੜ੍ਹੀ ਹੋ ਸਕਦੀ ਹੈ। ਜੇਕਰ ਐੱਨਡੀਏ ਉਮੀਦਵਾਰ ਦੇ ਨਾਂ ‘ਤੇ ਸਹਿਮਤੀ ਨਹੀਂ ਬਣੀ ਤਾਂ ਇਸ ਅਹੁਦੇ ਲਈ ਚੋਣਾਂ ਕਰਵਾਈਆਂ ਜਾਣਗੀਆਂ। ਦੱਸ ਦਈਏ ਕਿ ਪ੍ਰੋਟੈਮ ਸਪੀਕਰ ਦੀ ਚੋਣ ਨੂੰ ਲੈ ਕੇ ਸੱਤਾਧਾਰੀ ਪਾਰਟੀ ਅਤੇ ਵਿਰੋਧੀ ਧਿਰ ਵਿਚਾਲੇ ਪਹਿਲਾਂ ਹੀ ਵਿਵਾਦ ਚੱਲ ਰਿਹਾ ਹੈ।