ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ ਦਾ ਦੌਰਾ
ਹੁਸ਼ਿਆਰਪੁਰ, 6 ਜਨਵਰੀ(ਬਜਰੰਗੀ ਪਾਂਡੇ):
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ—ਕਮ—ਚੀਫ ਜੁਡੀਸ਼ੀਅਲ ਮੈਜਿਸਟੇ੍ਰਟ ਅਪਰਾਜੀਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਹਵਾਲਾਤੀ/ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜੇਲ੍ਹ ਹਸਪਤਾਲ ਦੇ ਕੈਦੀਆਂ ਦੀ ਸਿਹਤ ਪੱਖੋਂ ਹਾਲ—ਚਾਲ ਜਾਣਿਆ ਗਿਆ। ਸੈਂਟਰਲ ਜੇਲ੍ਹ ਦੇ ਰਜਿਸਟਰ ਚੈਕ ਕੀਤੇ ਗਏ।
ਕੇਂਦਰੀ ਜੇਲ੍ਹ, ਹੁਸ਼ਿਆਰਪੁਰ ਵਿੱਚ ਕੈਦੀਆਂ ਦੇ ਬੈਰਕਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਗਈਆਂ ਅਤੇ ਉਨ੍ਹਾਂ ਦੇ ਹੱਲ ਬਾਰੇ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਦਿਸ਼ਾ—ਨਿਰਦੇਸ਼ ਦਿੱਤੇ ਗਏ ਕਿ ਹਵਾਲਾਤੀਆਂ/ਕੈਦੀਆਂ ਦੇ ਕੇਸਾਂ ਦਾ ਡਾਟਾ ਸਮੇਂ ਸਿਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੂੰ ਦਿੱਤਾ ਜਾਵੇ ਤਾਂ ਜੋ ਹਵਾਲਾਤੀਆਂ ਦੇ ਕੇਸਾਂ ਵਿੱਚ ਜਮਾਨਤ ’ਤੇ ਰਿਹਾ ਕਰਨ ਲਈ ਸਬੰਧਤ ਅਦਾਲਤਾਂ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ ਜਾ ਸਕੇ।
ਇਸ ਤੋਂ ਇਲਾਵਾ ਜੇਲ੍ਹ ਵਿੱਚ ਬੈਰਕਾਂ ਦੀ ਸਾਫ—ਸਫਾਈ ਅਤੇ ਬਾਥਰੂਮਾਂ ਦੀ ਸਫਾਈ ਆਦਿ ਨੂੰ ਦੇਖਦੇ ਹੋਏ ਸਵੱਛਤਾ ਦਾ ਧਿਆਨ ਰੱਖਣ ਲਈ ਜੇਲ੍ਹ ਡਿਪਟੀ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ। ਇਹ ਵੀ ਨਿਰਦੇਸ਼ ਦਿੱਤੇ ਕਿ ਮਨੋਚਿਕਿਤਸਕ/ਮਨੋਵਿਗਿਆਨਿਕ ਸਪੈਸ਼ਲਿਸਟ ਕੋਸਲਰਾਂ ਤੋਂ ਜੇਲ੍ਹ ਵਿੱਚ ਬੰਦ ਹਵਾਲਾਤੀ ਮਰੀਜ਼ਾਂ ਦੀ ਰੈਗੂਲਰ ਕੌਂਸਲਿੰਗ ਕਰਵਾਈ ਜਾਵੇ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਵਲੋਂ ਲਗਾਏ ਜਾਣ ਵਾਲੇ ਮਹੀਨਾਵਾਰ ਮੈਡੀਕਲ ਕੈਂਪ ਵਿੱਚ ਜਿਹਨਾਂ ਹਵਾਲਾਤੀਆਂ/ਕੈਦੀਆਂ ਦੀ ਸਿਹਤ ਸਬੰਧੀ ਕੋਈ ਸਮੱਸਿਆ ਹੋਵੇ ਤਾਂ ਚੈੱਕ ਅੱਪ ਕਰਵਾਉਣਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਰਸੋਈ (ਲੰਗਰ—ਹਾਲ) ਵਿੱਚ ਬਣਾਏ ਗਏ ਖਾਣੇ ਦਾ ਵੀ ਜਾਇਜ਼ਾ ਲਿਆ ਗਿਆ।
News, Breaking News, Latest News, News Headlines, Live News, Today News | GBC Update
News, Latest News, Breaking News, News Headlines, Live News, Today News, GBC Update Breaking News