ਨੈਟ ਯੂ.ਜੀ.ਸੀ ਪੇਪਰ ਲਈ ਸਥਾਪਿਤ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ ਧਾਰਾ 144 ਲਾਗੂ
ਹੁਸ਼ਿਆਰਪੁਰ, 17 ਜੂਨ (ਬਜਰੰਗੀ ਪਾੰਡੇ ): 18 ਜੂਨ ਨੂੰ ਹੋਣ ਵਾਲੇ ਨੈਟ ਯੂ.ਜੀ.ਸੀ-2024 ਪੇਪਰ ਲਈ ਜ਼ਿਲ੍ਹਾ ਹੁਸ਼ਿਆਰਪੁਰ ਵਿਚ ਸ੍ਰੀ ਗੁਰੂ ਹਰਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਪੰਡੋਰੀ ਖਜੂਰ, ਟਾਂਡਾ ਰੋਡ, ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪ੍ਰੀਖਿਆ ਕੇਂਦਰ (ਸੈਂਟਰ) ਬਣਾਇਆ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਫ਼ੌਜਦਾਰੀ ਜ਼ਾਬਤਾ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਉਕਤ ਪ੍ਰੀਖਿਆ ਕੇਂਦਰ ਦੀ ਹਦੂਦ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਅੰਦਰ 5 ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਹੁਕਮ 18 ਜੂਨ 2024 ਨੂੰ ਲਾਗੂ ਰਹੇਗਾ।