ਪਤਨੀ ਦੀਆਂ ਧਮਕੀਆਂ ਤੋਂ ਪਰੇਸ਼ਾਨ ਸਕਿਓਰਿਟੀ ਗਾਰਡ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

Date:

ਪਤਨੀ ਦੀਆਂ ਧਮਕੀਆਂ ਤੋਂ ਪਰੇਸ਼ਾਨ ਸਕਿਓਰਿਟੀ ਗਾਰਡ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਖ਼ੁਦਕੁਸ਼ੀ

ਜਲੰਧਰ (TTT)- ਮਿੱਠਾਪੁਰ ’ਚ ਇਕ ਸਕਿਓਰਿਟੀ ਗਾਰਡ ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਖ਼ੁਦਕੁਸ਼ੀ ਕਰ ਲਈ। ਦੋਸ਼ ਹੈ ਕਿ ਸਕਿਓਰਿਟੀ ਗਾਰਡ ਆਪਣੀ ਪਤਨੀ ਤੋਂ ਪਰੇਸ਼ਾਨ ਸੀ, ਜਿਹੜੀ ਉਸ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੰਦੀ ਸੀ ਅਤੇ ਪਿਛਲੇ ਇਕ ਮਹੀਨੇ ਤੋਂ ਬੱਚੀਆਂ ਸਮੇਤ ਆਪਣੇ ਪੇਕੇ ਘਰ ਰਹਿ ਰਹੀ ਸੀ। ਮ੍ਰਿਤਕ ਦੀ ਪਛਾਣ ਗੁਰਮੀਤ ਸਿੰਘ ਵਾਸੀ ਮਿੱਠਾਪੁਰ ਵਜੋਂ ਹੋਈ ਹੈ।

ਮ੍ਰਿਤਕ ਦੀ ਭੈਣ ਪਰਮਜੀਤ ਕੌਰ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਉਸ ਦੇ ਭਰਾ ਦਾ ਵਿਆਹ 7 ਸਾਲ ਪਹਿਲਾਂ ਗੁਰਦਾਸਪੁਰ ਦੇ ਪਿੰਡ ਕਲੇਰ ਕਲਾਂ ਦੀ ਰਹਿਣ ਵਾਲੀ ਸ਼ਰਨਜੀਤ ਕੌਰ ਨਾਲ ਹੋਇਆ ਸੀ। ਵਿਆਹ ਦੇ ਕੁਝ ਸਮੇਂ ਬਾਅਦ ਤੋਂ ਸ਼ਰਨਜੀਤ ਕਿਸੇ ਨਾ ਕਿਸੇ ਗੱਲ ਤੋਂ ਕਲੇਸ਼ ਕਰਦੀ ਰਹਿੰਦੀ ਸੀ। ਉਨ੍ਹਾਂ ਦੀਆਂ 2 ਬੱਚੀਆਂ ਸਨ। ਦੋਸ਼ ਹੈ ਕਿ ਉਹ ਕਲੇਸ਼ ਕਰਕੇ ਆਪਣੇ ਪੇਕੇ ਘਰ ਚਲੀ ਜਾਂਦੀ ਸੀ, ਜਿਸ ਤੋਂ ਬਾਅਦ ਉਸ ਦੇ ਭਰਾ ਨੂੰ ਗਲਤੀ ਨਾ ਹੋਣ ਦੇ ਬਾਵਜੂਦ ਪੰਚਾਇਤ ’ਚ ਮੁਆਫ਼ੀ ਮੰਗ ਕੇ ਉਸ ਨੂੰ ਵਾਪਸ ਲਿਆਉਣਾ ਪੈਂਦਾ ਸੀ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...