ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

Date:

ਹੁਸ਼ਿਆਰਪੁਰ, 11 ਮਾਰਚ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਕਰਜ਼ਾ ਲੈ ਕੇ ਆਪੋ-ਆਪਣੇ ਕੰਮਕਾਜ ਸ਼ੁਰੂ ਕਰ ਸਕਣ।ਡਿਪਟੀ ਕਮਿਸ਼ਨਰ ਨੇ ਬੈਂਕਾਂ ਵਲੋਂ ਤਰਜੀਹੀ ਖੇਤਰ ਲਈ ਕਰਜ਼ੇ ਜਾਰੀ ਕਰਨ ਦੀ ਦਰ ’ਤੇ ਤਸੱਲੀ ਪ੍ਰਗਾਉਂਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਤਰਜੀਹੀ ਖੇਤਰ ਦੇ ਕਰਜ਼ਿਆਂ ਦੀ ਤੈਅ ਦਰ 40 ਫੀਸਦੀ ਦੀ ਜਗ੍ਹਾ ਬੈਂਕਾਂ ਨੇ 57.42 ਫੀਸਦੀ ਦਰਜ਼ ਕੀਤੀ ਹੈ ਅਤੇ ਕੁੱਲ ਤਰਜੀਹੀ ਅਤੇ ਗੈਰ-ਤਰਜੀਹੀ ਖੇਤਰ ਦੇ ਕਰਜ਼ਿਆਂ ਦੀ ਦਰ 84.73 ਫੀਸਦੀ ਰਹੀ ਹੈ ਜੋ ਕਿ ਸ਼ਲਾਘਾਯੋ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਸਮੀਖਿਆ ਲਈ ਰੱਖੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੈਂਕਾਂ ਲੋਕਾਂ ਨੂੰ ਵੱਖ-ਵੱਖ ਕਰਜ਼ਿਆਂ ਖਾਸਕਰ ਕਿਸਾਨਾਂ, ਨੌਜਵਾਨਾਂ, ਘਰੇਲੂ ਅਤੇ ਸਰਕਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਇਨ੍ਹਾਂ ਕਰਜ਼ਿਆਂ ਦਾ ਬਣਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਡੀ.ਆਰ.ਆਈ. ਵਿਆਜ਼ ਦਰ ਤਹਿਤ ਗਰੀਬ ਪਰਿਵਾਰਾਂ ਨੂੰ ਵੀ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਕਿ ਉਹ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਕਿਹਾ ਕਿ ਬੈਂਕਾਂ ਸਰਕਾਰ ਆਧਾਰਤ ਪ੍ਰੋਗਰਾਮਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਦਾ ਵੀ ਯੋਗ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਉਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਵੇਂ ਛੋਟੇ-ਵੱਡੇ ਉਦਯੋਗਾਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਤੈਅ ਸਮੇਂ ਅੰਦਰ ਕਰਜ਼ੇ ਮੁਹੱਈਆ ਕਰਵਾਏ ਜਾਣ ਜਿਸ ਨਾਲ ਜ਼ਿਲ੍ਹੇ ਵਿਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਮੌਕੇ ਪੈਦਾ ਹੋਣ। ਉਨ੍ਹਾਂ ਨੇ ਬੈਂਕਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੈਂਕਾਂ ਨਾਲ ਸਬੰਧਤ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

          ਇਸ ਦੌਰਾਨ ਜ਼ਿਲ੍ਹਾ ਲੀਡ ਮੈਨੇਜਰ ਚੇਤਨ ਜੋਸ਼ੀ ਅਤੇ ਆਰ.ਬੀ.ਆਈ. ਦੇ ਐਲ.ਡੀ.ਓ. ਸੰਜੀਵ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਦਸੰਬਰ 2024 ਤੱਕ 7286.91 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਜਿਨ੍ਹਾਂ ਵਿਚ 4831.53 ਕਰੋੜ ਤਰਜੀਹੀ ਖੇਤਰ ਅਤੇ 2455.38 ਕਰੋੜ ਗੈਰ-ਤਰਜੀਹੀ ਖੇਤਰ ਨਾਲ ਸਬੰਧਤ ਸਨ। ਇਸ ਮੌਕੇ ਨਾਬਾਰਡ ਦੇ ਡੀ.ਡੀ.ਐਮ. ਰਜਤ ਛਾਬੜਾ ਤੋਂ ਇਲਾਵਾ ਸਬੰਧਤ ਅਧਿਕਾਰੀ ਮੌਜੂਦ ਸਨ।

–el Inbox

Share post:

Subscribe

spot_imgspot_img

Popular

More like this
Related

ਪੰਜਾਬ ਸਰਕਾਰ ਸਿੱਖਿਆ ਦੇ ਢਾਂਚੇ ਨੂੰ ਮੁੜ ਤੋਂ ਲੀਹਾਂ ਤੇ ਲਿਆਉਣ ਲਈ ਵਚਨਬੱਧ – ਵਿਧਾਇਕ ਘੁੰਮਣ

(TTT))ਦਸੂਹਾ/ਹੁਸ਼ਿਆਰਪੁਰ, 19 ਅਪ੍ਰੈਲ:  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਪੰਜਾਬ ਸਿੱਖਿਆ...