“ਸਾਇੰਸ ਵਿਸ਼ੇ ਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਪੋਟੈਂਸ਼ੀਅਲ ਅਤੇ ਕੰਸਰਨ ਅਧੀਨ ਸੈਮੀਨਾਰ – ਬਲਾਕ ਪੱਧਰੀ ਮੁਕਾਬਲੇ ਵਿੱਚ ਉਤਕ੍ਰਿਸ਼ਟ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ”
(TTT) ਰਾਜ ਵਿਦਿਅਕ ਖੋਜ ਅਤੇ ਸਿਖਲਾਈ ਪਰਿਸਦ ਦੀ ਹਿਦਾਇਤਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸ਼੍ਰੀਮਤੀ ਲਲਿਤਾ ਅਰੋੜਾ ਜੀ ਅਤੇ ਬੀ ਐਨ ਓ ਹੁਸ਼ਿਆਰਪੁਰ 1 ਬੀ ਸ਼੍ਰੀ ਰਾਜਨ ਅਰੋੜਾ ਜੀ ਦੀ ਅਗਵਾਈ ਹੇਠ ਆਰਟੀਫਿਸ਼ੀਅਲ ਇੰਟੈਲੀਜੈਂਸ ਪੋਟੈਂਸ਼ੀਅਲ ਅਤੇ ਕੰਸਰਨ ਅਧੀਨ ਮਿਤੀ 17/9/24 ਨੂੰ ਸਾਇੰਸ ਵਿਸ਼ੇ ਤੇ ਬਲਾਕ ਪੱਧਰੀ ਸੈਮੀਨਾਰ ਕਰਵਾਇਆ ਗਿਆ। ਜਿਸ ਵਿੱਚ ਅੱਠਵੀਂ ਤੋਂ ਦਸਵੀਂ ਕਲਾਸ ਤੱਕ ਦੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਮੁਕਾਬਲੇ ਵਿੱਚ ਕੁੱਲ ਸੱਤ ਟੀਮਾਂ ਨੇ ਭਾਗ ਲਿਆ ਜਿਸ ਵਿੱਚ ਸਰਕਾਰੀ ਹਾਈ ਸਕੂਲ ਬੱਸੀ ਗੁਲਾਮ ਹੁਸੈਨ ਦੇ ਵਿਦਿਆਰਥੀ ਹਰਸ਼ਦੀਪ ਨੇ ਪਹਿਲਾ ਸਥਾਨ, ਸਰਕਾਰੀ ਕੰਨਿਆ ਸੀਨੀਅਰ ਸੈਕਡਰੀ ਸਮਾਰਟ ਸਕੂਲ ਰੇਲਵੇ ਮੰਡੀ ਦੀ ਵਿਦਿਆਰਥਣ ਦਿਵਿਆ ਵਿਰਦੀ ਨੇ ਦੂਸਰਾ ਸਥਾਨ ਅਤੇ ਸਰਕਾਰੀ ਹਾਈ ਸਕੂਲ ਡਗਾਣਾ ਕਲਾਂ ਦੀ ਵਿਦਿਆਰਥਣ ਵੰਸ਼ਿਕਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸ ਮੁਕਾਬਲੇ ਵਿੱਚ ਸ਼੍ਰੀ ਸੁਰਜੀਤ ਸਿੰਘ ਲੈਕਚਰਾਰ ਫਿਜਿਕਸ , ਸ਼੍ਰੀ ਅਮਿਤ ਕੁਮਾਰ ਲਾਂਬਾ ਲੈਕਚਰਾਰ ਫਿਜਿਕਸ, ਸ਼੍ਰੀ ਅਮਨਦੀਪ ਸਾਇੰਸ ਮਾਸਟਰ ਨੇ ਜੱਜ ਦੀ ਭੂਮਿਕਾ ਨਿਭਾਈ। ਇਸ ਦੌਰਾਨ ਪ੍ਰਿੰਸੀਪਲ ਸ੍ਰੀ ਰਾਜਨ ਅਰੋੜਾ ਜੀ ਨੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਮੋਮੈਂਟੋ ਦੇ ਕੇ ਸਨਮਾਨਿਤ ਕੀਤਾ ਅਤੇ ਬੱਚਿਆਂ ਦਾ ਉਤਸਾਹ ਵਧਾਇਆ। ਉਹਨਾਂ ਨੇ ਤਿਆਰੀ ਕਰਵਾਉਣ ਲਈ ਗਾਈਡ ਅਧਿਆਪਕਾਂ ਦੀ ਵੀ ਸ਼ਲਾਘਾ ਕੀਤੀ। ਪ੍ਰਿੰਸੀਪਲ ਸ੍ਰੀ ਰਾਜਨ ਅਰੋੜਾ ਨੇ ਵਿਦਿਆਰਥੀਆਂ ਨੂੰ ਸਾਇੰਸ ਵਿਸ਼ੇ ਦੇ ਨਾਲ ਸੰਬੰਧਿਤ ਹਰ ਮੁਕਾਬਲੇ ਵਿੱਚ ਭਾਗ ਲੈਣ ਲਈ ਪ੍ਰੇਰਿਤ ਕੀਤਾ ਅਤੇ ਵਿਗਿਆਨਿਕ ਸੋਚ ਅਪਣਾਉਣ ਲਈ ਕਿਹਾ।