ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ।
ਹੁਸ਼ਿਆਰਪੁਰ 3 ਫਰਵਰੀ (ਬਜਰੰਗੀ ਪਾਂਡੇ):ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿੱਚ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਸ਼੍ਰੀ ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਨਾਲ ਕੈਰੀਅਰ ਕਾਊਂਸਲਿੰਗ ਅਤੇ ਪਲੇਸਮੈਂਟ ਸੈੱਲ ਦੇ ਇੰਚਾਰਜ ਪ੍ਰੋ. ਮੇਘਾ ਦੂਆ ਦੀ ਅਗਵਾਈ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਆਈ.ਡੀ.ਪੀ., ਹੁਸ਼ਿਆਰਪੁਰ ਦੁਆਰਾ ਕੈਰੀਅਰ ਕਾਊਂਸਲਿੰਗ ਵਿਸ਼ੇ ‘ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਵੱਖ-ਵੱਖ ਵਿਭਾਗਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੇ ਸੈਮੀਨਾਰ ਦੇ ਮੁੱਖ ਵਕਤਾ ਆਈ. ਡੀ. ਪੀ ਹੁਸ਼ਿਆਰਪੁਰ ਤੋਂ ਮੈਡਮ ਅਮਨਦੀਪ ਸਨ। ਉਹਨਾਂ ਨੇ ਵਿਦਿਆਰਥੀਆਂ ਨੂੰ ਵੱਖ-ਵੱਖ ਖੇਤਰਰਾਂ ਵਿੱਚ ਕੈਰੀਅਰ ਦੀ ਸੰਭਾਵਨਾ ਦੇ ਮੌਕਿਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ‘ਤੇ ਪ੍ਰੋ. ਨੇਹਾ, ਡਾ. ਦੀਪਿਕਾ ਥਾਲੀਆ, ਪ੍ਰੋ. ਜੋਤੀ ਬਾਲਾ ਅਤੇ ਡਾ. ਕੰਵਰਦੀਪ ਸਿੰਘ ਧਾਲੀਵਾਲ ਮੌਜੂਦ ਸਨ।
ਸਨਾਤਨ ਧਰਮ ਕਾਲਜ, ਹੁਸ਼ਿਆਰਪੁਰ ਵਿਖੇ ਸੈਮੀਨਾਰ ਦਾ ਆਯੋਜਨ ।
Date: