News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨੌਜਵਾਨ ਲੜਕੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

ਨੌਜਵਾਨ ਲੜਕੀ ਦੀ ਅਣਪਛਾਤੀ ਲਾਸ਼ ਮਿਲਣ ਨਾਲ ਫੈਲੀ ਸਨਸਨੀ

(TTT)ਅੱਜ ਤੜਕਸਾਰ ਕਸਬਾ ਮਖੂ ਅਧੀਨ ਪੈਂਦੇ ਬੰਗਾਲੀ ਵਾਲਾ ਪੁਲ ਦੇ ਨਜ਼ਦੀਕ ਪਿੰਡ ਨਿਜ਼ਾਮਦੀਨ ਵਾਲਾ ਦੀ ਹੱਦ ਵਿਚ ਬੂਟੇਵਾ ਨਹਿਰ ਵਿਚੋਂ ਇਕ ਨੌਜਵਾਨ ਅਣਪਛਾਤੀ ਲੜਕੀ ਦੀ ਲਾਸ਼ ਮਿਲਣ ਨਾਲ ਇਲਾਕੇ ਵਿਚ ਸਨਸਨੀ ਫੈਲ ਗਈ। ਉਕਤ ਮ੍ਰਿਤਕ ਲੜਕੀ, ਜਿਸ ਦੀ ਉਮਰ ਕਰੀਬ 25/30 ਸਾਲ ਹੈ, ਜਿਸ ਨੇ ਪੀਲੇ ਰੰਗ ਦੀ ਟੀ ਸ਼ਰਟ ਅਤੇ ਭੂਰੇ ਰੰਗ ਦਾ ਲੋਅਰ ਪਾਇਆ ਹੋਇਆ ਸੀ ਅਤੇ ਇਸ ਦੇ ਗਲੇ ’ਤੇ ਰੱਸੀ ਵਗੈਰਾ ਨਾਲ ਘੁੱਟਣ ਦੇ ਨਿਸ਼ਾਨ ਸਨ। ਮੌਕੇ ਤੇ ਪਹੁੰਚੇ ਏ.ਐਸ.ਆਈ. ਝਿਰਮਲ ਸਿੰਘ ਥਾਣਾ ਮਖੂ ਦੀ ਹਾਜ਼ਰੀ ਵਿਚ ਮਹਿਲਾ ਪੁਲਿਸ ਕਰਮਚਾਰੀਆਂ ਵਲੋਂ ਮ੍ਰਿਤਕ ਲੜਕੀ ਦੇ ਕੱਪੜਿਆਂ ਦੀ ਤਲਾਸ਼ੀ ਕੀਤੀ ਗਈ ਪਰ ਮੌਕੇ ਤੋਂ ਕੋਈ ਵੀ ਸ਼ਨਾਖਤੀ ਕਾਰਡ ਵਗੈਰਾ ਬਰਾਮਦ ਨਹੀਂ ਹੋਇਆ, ਜਿਸ ਕਰਕੇ ਮ੍ਰਿਤਕ ਮਹਿਲਾ ਦੀ ਪਛਾਣ ਨਹੀਂ ਹੋ ਸਕੀ। ਪੁਲਿਸ ਅਨੁਸਾਰ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਮਹਿਲਾ ਦਾ ਗਲਾ ਘੁੱਟ ਕੇ ਕਤਲ ਕੀਤਾ ਗਿਆ