ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

Date:

ਸ਼੍ਰੋਮਣੀ ਕਮੇਟੀ ਨੇ ਸ਼ਰਧਾ ਨਾਲ ਮਨਾਇਆ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ

(TTT)ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦਾ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਥੇ ਸਥਿਤ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ। ਅਰਦਾਸ ਭਾਈ ਸੁਖਦੇਵ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਭਾਈ ਨਿਰਮਲ ਸਿੰਘ ਨੇ ਸਰਵਣ ਕਰਵਾਇਆ।ਸਮਾਗਮ ਸਮੇਂ ਧਰਮ ਪ੍ਰਚਾਰ ਕਮੇਟੀ ਦੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਸੰਗਤ ਨਾਲ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਜੀਵਨ ਇਤਿਹਾਸ ਸੰਬੰਧੀ ਵਿਚਾਰਾਂ ਕੀਤੀਆਂ।

Share post:

Subscribe

spot_imgspot_img

Popular

More like this
Related