ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ : ਹਰਿਆਣਾ ਸਰਕਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੋਮਵਾਰ ਹੋਵੇਗੀ ਸੁਣਵਾਈ
(TTT)ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਲਈ ਹਰਿਆਣਾ ਸਰਕਾਰ ਨੂੰ ਹੁਕਮ ਦਿੱਤੇ ਗਏ ਹਨ, ਪਰ ਹੁਣ ਇਨ੍ਹਾਂ ਹੁਕਮਾਂ ਖਿਲਾਫ ਹਰਿਆਣਾ ਸਰਕਾਰ ਵੱਲੋਂ ਸੁਪਰੀਮ ਕੋਰਟ ਵਿੱਚ ਅਰਜ਼ੀ ਦਾਖਲ ਕੀਤੀ ਗਈ ਹੈ। ਹੁਣ ਇਸ ਮਾਮਲੇ ਦੀ ਸੁਣਵਾਈ ਸੁਪਰੀਮ ਕੋਰਟ ‘ਚ ਸੋਮਵਾਰ 22 ਜੁਲਾਈ ਨੂੰ ਕੀਤੀ ਜਾਣੀ ਤੈਅ ਹੋਈ ਹੈ।
ਇਸਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਅੱਜ ਇਸ ਅਪੀਲ ‘ਤੇ ਸੁਣਵਾਈ ਕਰਨ ਦੀ ਮੈਨਸ਼ਨਿੰਗ ਕੀਤੀ ਗਈ ਸੀ, ਜਿਸ ‘ਤੇ ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਦੀ ਅਪੀਲ ‘ਤੇ ਇਸੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਥਾਂ 22 ਜੁਲਾਈ ਸੋਮਵਾਰ ਸੁਣਵਾਈ ਲਈ ਸਮਾਂ ਨਿਰਧਾਰਤ ਕੀਤਾ ਹੈ।
ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ : ਹਰਿਆਣਾ ਸਰਕਾਰ ਦੀ ਅਪੀਲ ‘ਤੇ ਸੁਪਰੀਮ ਕੋਰਟ ‘ਚ ਸੋਮਵਾਰ ਹੋਵੇਗੀ ਸੁਣਵਾਈ
Date: