ਪੂਰੀ ਤਾਕਤ ਤੇ ਜੋਸ਼ੋ ਖਰੋਸ਼ ਨਾਲ ਉਪ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਠੰਡਲ

Date:

ਪੂਰੀ ਤਾਕਤ ਤੇ ਜੋਸ਼ੋ ਖਰੋਸ਼ ਨਾਲ ਉਪ ਚੋਣਾਂ ਲੜੇਗਾ ਸ਼੍ਰੋਮਣੀ ਅਕਾਲੀ ਦਲ: ਠੰਡਲ

(TTT) ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਸਰਦਾਰ ਸੋਹਣ ਸਿੰਘ ਠੰਡਲ ਸਾਬਕਾ ਮੰਤਰੀ ਪੰਜਾਬ ਸਰਕਾਰ ਨੇ ਅੱਜ ਕੀਤੀ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਪੰਜਾਬ ਅੰਦਰ ਆ ਰਹੀਆਂ ਉਪ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ ਪੂਰੀ ਤਾਕਤ ਤੇ ਜੋਸ਼ੋ ਖਰੋਸ਼ ਨਾਲ ਚੋਣ ਮੈਦਾਨ ਵਿੱਚ ਉਤਰੇਗਾ।
ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ 24 ਅਗਸਤ ਨੂੰ ਸਵੇਰੇ 11 ਵਜੇ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਦੀ ਹੋ ਰਹੀ ਮੀਟਿੰਗ ਸਬੰਧੀ ਗੱਲ ਕਰਦੇ ਉਹਨਾਂ ਨੇ ਦੱਸਿਆ ਕਿ ਪਿੰਡ ਜੱਟਪੁਰ, ਮੇਨ ਰੋਡ ਉੱਪਰ ਬ੍ਰਿਸਟਾ ਕੰਪਲੈਕਸ ਵਿੱਚ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਉਪ ਚੋਣ ਸਬੰਧੀ ਪਾਰਲੀਮੈਂਟਰੀ ਬੋਰਡ ਦੀ ਪਲੇਠੀ ਮੀਟਿੰਗ ਹੋ ਰਹੀ ਹੈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ, ਡਾਕਟਰ ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ ਸਮੇਤ ਬਾਕੀ ਸੀਨੀਅਰ ਲੀਡਰਸ਼ਿਪ ਮੌਜੂਦ ਰਹੇਗੀ
ਇਸ ਮੌਕੇ ਉਹਨਾਂ ਨਾਲ ਹਾਜ਼ਰ ਲਖਵਿੰਦਰ ਸਿੰਘ ਲੱਖੀ ਜ਼ਿਲ੍ਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ ਚੋਣ ਕਮਿਸ਼ਨ ਪੰਜਾਬ ਅਤੇ ਭਾਰਤ ਤੋ ਮੰਗ ਕੀਤੀ ਹੈ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਵਿੱਚ ਸਾਬਕਾ ਵਿਧਾਇਕ ਤੇ ਮੌਜੂਦਾ ਮੈਂਬਰ ਪਾਰਲੀਮੈਂਟ ਪਿਛਲੇ ਕੁਝ ਦਿਨਾਂ ਤੋਂ ਅਸਿੱਧੇ ਤਰੀਕੇ ਨਾਲ ਸਰਕਾਰ ਦੀ ਮਦਦ ਨਾਲ ਵੋਟਾਂ ਦੀ ਖਰੀਦ ਫਰੋਖਤ ਕਰ ਰਹੇ ਹਨ ਉਹਨਾਂ ਕਿਹਾ ਕੱਚੇ ਮਕਾਨਾਂ ਦੀਆਂ ਛੱਤਾਂ ਬਦਲਣ ਦੇ ਫਾਰਮ ਭਰਨ ਦੇ ਨਾਂ ਤੇ ਹਰ ਪਿੰਡ ਵਿੱਚ ਧਾਂਧਲੀ ਕੀਤੀ ਜਾ ਰਹੀ ਹੈ ਜਿਸ ਤੇ ਕਮਿਸ਼ਨ ਨੂੰ ਧਿਆਨ ਦੇਣਾ ਚਾਹੀਦਾ ਹੈ
ਇਸ ਮੌਕੇ ਉਹਨਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਸੰਜੀਵ ਤਲਵਾੜ ਨੇ ਦੱਸਿਆ ਕਿ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਹੋਏ ਵਾਅਦੇ ਪੂਰੇ ਨਾ ਕਰਨ ਅਤੇ ਲੋਕ ਸਭਾ ਚੋਣਾਂ ਵਿੱਚ ਇਸ ਪਾਰਟੀ ਦਾ 13 ਦੀ ਥਾਂ ਤਿੰਨ ਸੀਟਾਂ ਤੇ ਆਣਾ ਆਮ ਲੋਕਾਂ ਦੇ ਮਨ ਦੀ ਗੱਲ ਦੱਸ ਚੁੱਕਾ ਹੈ ਉਹਨਾਂ ਦਾ ਦਾਅਵਾ ਕੀਤਾ ਕਿ ਆਉਣ ਵਾਲੀਆਂ ਸਾਰੀਆਂ ਉਪ ਚੋਣਾਂ ਆਮ ਆਦਮੀ ਪਾਰਟੀ ਬੁਰੇ ਤਰੀਕੇ ਹਾਰੇਗੀ ਕਿਉਂਕਿ ਜਿੱਥੋਂ ਜਿੱਥੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਿੱਤੇ ਹੋਏ ਵੀ ਹਨ ਉੱਥੇ ਵੀ ਲੋਕਾਂ ਦਾ ਕੋਈ ਕੰਮ ਨਹੀਂ ਹੋ ਰਿਹਾ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...