
ਸ਼ੁਭਕਰਨ ਸਿੰਘ ਦੀ ਮੌਤ ਦਾ ਮਾਮਲਾ, ਹਾਈਕੋਰਟ ’ਚ ਰਿਪੋਰਟ ਦਾਖਲ, ਹੋਇਆ ਵੱਡਾ ਖੁਲਾਸਾ
(TTT)ਕਿਸਾਨ ਅੰਦੋਲਨ ਦੌਰਾਨ ਖਨੌਰੀ ਸਰਹੱਦ ਉੱਤੇ ਮਾਰੇ ਗਏ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਫਐਸਐਲ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਆਪਣੀ ਰਿਪੋਰਟ ਦਾਖਲ ਕੀਤੀ ਹੈ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਜੋ ਗੋਲੀ ਕਿਸਾਨ ਸ਼ੁਭਕਰਨ ਸਿੰਘ ਦੇ ਵੱਜੀ ਸੀ ਉਹ ਪੁਲਿਸ ਅਤੇ ਸੁਰੱਖਿਆ ਬਲ ਨੇ ਨਹੀਂ ਚਲਾਈ ਸੀ।ਐਫਐਸਐਲ ਦੀ ਰਿਪੋਰਟ ਮੁਤਾਬਿਕ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਸ਼ਾਟ ਬੰਦੂਕ ‘ਚੋਂ ਚੱਲੀ ਗੋਲੀ ਕਾਰਨ ਹੋਈ ਹੈ। ਰਿਪੋਰਟ ਅਨੁਸਾਰ ਜਿਸ ਬੰਦੂਕ ਵਿੱਚੋਂ ਗੋਲੀ ਚੱਲੀ ਹੈ ਉਹ ਸਰਹੱਦ ’ਤੇ ਤੈਨਾਤ ਪੁਲਿਸ ਅਤੇ ਸੁਰੱਖਿਆ ਬਲਾਂ ਕੋਲ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਹੁਣ ਪਤਾ ਲਗਾਓ ਕਿ ਇਹ ਗੋਲੀ ਕਿਸ ਨੇ ਚਲਾਈ ਸੀ। ਹਾਈਕੋਰਟ ਨੇ ਕਿਸਾਨ ਸੰਗਠਨ ਦੇ ਵਕੀਲ ਨੂੰ ਕਿਹਾ ਕਿ ਹੁਣ ਇਹ ਦੇਖੋ ਕੀ ਭੀੜ ‘ਚ ਕਿਸ ਕੋਲ ਸ਼ਾਟ ਬੰਦੂਕ ਸੀ, ਜਿਸ ਕਾਰਨ ਕਿਸਾਨ ਦੀ ਮੌਤ ਹੋਈ ਹੈ। ਹਾਈਕੋਰਟ ਨੇ ਕਿਹਾ ਕਿ ਉਸ ਦਿਨ ਦੇ ਪ੍ਰਦਰਸ਼ਨ ਦੀ ਵੀਡੀਓ ਫੁਟੇਜ ਦੇਖੀ ਜਾਣੀ ਚਾਹੀਦੀ ਹੈ ਅਤੇ ਪਛਾਣ ਕੀਤੀ ਜਾ ਸਕੇ ਗੋਲੀ ਕਿਸ ਨੇ ਚਲਾਈ ਸੀ।

