ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ’ਚ ਸਿੱਖ ਸ਼ਰਧਾਲੂਆਂ ਜਥਾ ਪਾਕਿਸਤਾਨ ਲਈ ਰਵਾਨਾ
ਅੰਮ੍ਰਿਤਸਰ (TTT) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋ ਰਹੇ ਸਮਾਗਮਾਂ ’ਚ ਸ਼ਮੂਲੀਅਤ ਕਰਨ ਲਈ ਅੱਜ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਹੋਇਆ। ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੋਂ ਜਥੇ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਤੇ ਬਲਵਿੰਦਰ ਸਿੰਘ ਕਾਹਲਵਾਂ ਸਮੇਤ ਹੋਰ ਅਧਿਕਾਰੀਆਂ ਨੇ ਜਥੇ ਦੇ ਲੀਡਰ ਖੁਸ਼ਵਿੰਦਰ ਸਿੰਘ ਭਾਟੀਆ, ਡਿਪਟੀ ਲੀਡਰ ਗੁਰਮੀਤ ਸਿੰਘ ਬੂਹ, ਬੀਬੀ ਹਰਜਿੰਦਰ ਕੌਰ ਤੇ ਮੀਤ ਸਕੱਤਰ ਗੁਰਚਰਨ ਸਿੰਘ ਕੋਹਾਲਾ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦਿੱਤੇ।